DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Market Committee Lalru: ਗੁਰਸੇਵਕ ਪੁਆਧੀ ਨੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦਾ ਵਾਅਦਾ

  • fb
  • twitter
  • whatsapp
  • whatsapp
featured-img featured-img
ਚੇਅਰਮੈਨ ਦਾ ਅਹੁਦਾ ਸੰਭਾਲਦੇ ਹੋਏ ਗੁਰਸੇਵਕ ਸਿੰਘ ਪੁਆਧੀ ਨਾਲ ਵਿਧਾਇਕ ਕੁਲਜੀਤ ਰੰਧਾਵਾ ਅਤੇ ਹੋਰ ਆਗੂ।
Advertisement
ਗੁਰਸੇਵਕ ਸਿੰਘ ਪੁਆਧੀ ਨੇ ਮਾਰਕੀਟ ਕਮੇਟੀ ਲਾਲੜੂ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਕੇ ਕੀਤੀ ਗਈ। ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਸਮੇਤ ਪਾਰਟੀ ਦੇ ਆਗੂਆਂ, ਕੌਂਸਲਰਾਂ, ਵਾਰਡ ਇੰਚਾਰਜਾਂ, ਪੰਚਾਂ-ਸਰਪੰਚਾਂ ਅਤੇ ਪਾਰਟੀ ਵਰਕਰਾਂ ਨੇ ਸ਼ਿਰਕਤ ਕੀਤੀ।

ਅਹੁਦਾ ਸੰਭਾਲਣ ਮਗਰੋਂ ਗੁਰਸੇਵਕ ਸਿੰਘ ਪੁਆਧੀ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਇਸ ਦੇ ਨਾਲ ਹੀ ਇਹ ਲੋਕਾਂ ਦੀ ਸੇਵਾ ਕਰਨ ਦਾ ਵੱਡਾ ਮੌਕਾ ਵੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਮੰਡੀਆਂ ਦੇ ਵਿਕਾਸ ਅਤੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ।

Advertisement

ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਖ਼ਰੀਦ ਦੌਰਾਨ ਮੰਡੀਆਂ ਵਿੱਚ ਸੁਚੱਜੇ ਪ੍ਰਬੰਧ ਯਕੀਨੀ ਬਣਾਉਣਾ, ਮਜ਼ਦੂਰਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਆੜ੍ਹਤੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਕਰਨਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੋਵੇਗਾ। ਸ੍ਰੀ ਪੁਆਧੀ ਨੇ ਕਿਹਾ ਕਿ ਮੰਡੀਆਂ ਵਿੱਚ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦਾ ਅਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ।

Advertisement

ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਜ਼ੋਰਾਵਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰੀਸ਼ ਮਦਾਨ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਕੰਵਲ ਨੈਣ, ਮਾਰਕੀਟ ਕਮੇਟੀ ਡੇਰਾਬਸੀ ਦੇ ਚੇਅਰਮੈਨ ਕੁਲਦੀਪ ਸਿੰਘ ਮੀਆਪੁਰ ਤੇ ਗੁਰਵਿੰਦਰ ਸਿੰਘ ਜਾਸਤਨਾ, ਸਰਪੰਚ ਦਲਬੀਰ ਸਿੰਘ, ਲੇਖਰਾਜ ਸ਼ਰਮਾ ਤਸਿੰਬਲੀ, ਮਾਸਟਰ ਬਲਬੀਰ ਸਿੰਘ ਖਜੂਰ ਮੰਡੀ ਅਤੇ ਕੇਸਰ ਸਿੰਘ ਟਿਵਾਣਾ ਪਹਿਲਵਾਨ ਵੀ ਮੌਜੂਦ ਸਨ।

Advertisement
×