ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਆਹੁਤਾ ਔਰਤ ਵੱਲੋਂ ਪੱਖੇ ਨਾਲ ਲਟਕ ਕੇ ਖੁਦਕਸ਼ੀ

ਸਹੁਰੇ ਪਰਿਵਾਰ ’ਤੇ ਕਤਲ ਦੇ ਇਲਜ਼ਾਮ
Advertisement

ਕਸਬਾ ਬੇਲਾ ਪੁਲੀਸ ਚੌਂਕੀ ਅਧੀਨ ਪੈਂਦੇ ਪਿੰਡ ਗੜ੍ਹੀ ਵਿੱਚ ਇੱਕ ਵਿਆਹੁਤਾ ਔਰਤ ਨੇ ਪੱਖੇ ਨਾਲ ਲਟਕ ਕੇ ਖੁਦਕਸ਼ੀ ਕਰ ਲਈ ਹੈ।

ਉੱਧਰ ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ’ਤੇ ਕਤਲ ਦੇ ਇਲਜ਼ਾਮ ਲਾਏ ਜਾ ਰਹੇ ਹਨ।

Advertisement

ਪੁਲੀਸ ਵੱਲੋਂ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਔਰਤ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈਣ ਉਪਰੰਤ ਪੋਸਟਮਾਰਟਮ ਲਈ ਸਰਕਾਰੀ ਸਿਵਲ ਹਸਪਤਾਲ ਰੂਪਨਗਰ ਵਿਖੇ ਭੇਜ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਅਮਰਜੀਤ ਕੌਰ (40) ਪਿੰਡ ਕਡਾਲ ਕਲਾਂ ਜਿਲਾ ਕਪੂਰਥਲਾ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਬੁੱਚੜਾਂ ਨੇੜੇ ਸਾਧੂਗੜ ਆਪਣੀ ਭੂਆ ਕੋਲ ਰਹਿ ਕੇ ਵੱਡੀ ਹੋਈ ਸੀ। ਉਸ ਦਾ ਵਿਆਹ ਕਰੀਬ 18 ਸਾਲ ਪਹਿਲਾਂ ਪਿੰਡ ਗੜ੍ਹੀ ਦੇ ਪਰਮਜੀਤ ਸਿੰਘ ਨਾਲ ਹੋਇਆ ਸੀ, ਜਿਨ੍ਹਾਂ ਕੋਲ ਇੱਕ 17 ਸਾਲ ਦਾ ਲੜਕਾ ਵੀ ਹੈ।

ਪਰਮਜੀਤ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੀ ਪਤਨੀ ਕਾਫ਼ੀ ਸਮੇਂ ਤੋਂ ਅੰਦਰੂਨੀ ਬਿਮਾਰੀ ਤੋਂ ਪੀੜਤ ਸੀ,ਜਿਸ ਦਾ ਉਸ ਵੱਲੋਂ ਇਲਾਜ ਵੀ ਕਰਵਾਇਆ ਗਿਆ ਪਰ ਉਹ ਸਹੀ ਨਹੀਂ ਹੋ ਸਕੀ । ਇਸ ਬਿਮਾਰੀ ਦੇ ਚਲਦਿਆਂ ਅਮਰਜੀਤ ਅਕਸਰ ਪਰੇਸ਼ਾਨ ਵੀ ਰਹਿੰਦੀ ਸੀ।

ਉਨ੍ਹਾਂ ਦੱਸਿਆ ਕਿ ਉਹ ਅੱਜ ਜਦੋਂ ਆਪਣੇ ਖੇਤਾਂ ਵਿੱਚ ਕੰਮ ਕਰਨ ਲਈ ਗਏ ਹੋਏ ਸਨ ਤਾਂ ਪਿੱਛੋਂ ਅਮਰਜੀਤ ਕੌਰ ਨੇ ਪੱਖੇ ਨਾਲ ਲਟਕ ਕੇ ਖੁਦਕਸ਼ੀ ਕਰ ਲਈ, ਜਦੋਂ ਕਿ ਮ੍ਰਿਤਕ ਅਮਰਜੀਤ ਕੌਰ ਦੇ ਪਿਤਾ ਮਹਿੰਦਰ ਸਿੰਘ ਨੇ ਸਹੁਰੇ ਪਰਿਵਾਰ ਦੇ ਉਸ ਦੀ ਲੜਕੀ ਨੂੰ ਕਤਲ ਕਰ ਦੇਣ ਦੇ ਦੋਸ਼ ਲਗਾਏ ਹਨ ।

ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਅਤੇ ਚੌਂਕੀ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਮ੍ਰਿਤਕ ਦੇ ਪਿਤਾ ਮਹਿੰਦਰ ਸਿੰਘ ਦੇ ਬਿਆਨ ਦਰਜ ਕਰਕੇ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement
Show comments