ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਸਰਵਹਿੱਤਕਾਰੀ ਵਿੱਦਿਆ ਮੰਦਰ ਵਿੱਚ ਸਮਾਗਮ
Advertisement
ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿੱਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਿੰਸੀਪਲ ਸਮੇਤ ਸਮੁੱਚੇ ਸਕੂਲ ਨੇ ਗੁਰੂ ਸਾਹਿਬ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ। ਪ੍ਰਾਰਥਨਾ ਸਭਾ ਤੋਂ ਬਾਅਦ ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਕੀਰਤਨ ਨਾਲ ਕੀਤੀ ਗਈ। ਇਸ ਮਗਰੋਂ ਭਾਸ਼ਣ ਮੁਕਾਬਲਾ ਹੋਇਆ, ਜਿਸ ਵਿੱਚ ਵਿਦਿਆਰਥੀਆਂ ਨੇ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ, ਹਿੰਮਤ ਅਤੇ ਮਨੁੱਖਤਾ ਲਈ ਵਿਲੱਖਣ ਕੁਰਬਾਨੀ ਸਬੰਧੀ ਭਾਸ਼ਣ ਦਿੱਤੇ। ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਜੀਵਨ ਸਬੰਧੀ ਕਵਿਤਾਵਾਂ ਪੇਸ਼ ਕੀਤੀਆਂ ਜੋ ਬਹੁਤ ਪ੍ਰੇਰਨਾਦਾਇਕ ਸਨ। ਅਧਿਆਪਕ ਵਿਸ਼ਾਲ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਦੱਸਿਆ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਗੁਰੂ ਸਾਹਿਬ ਦਾ ਬਲੀਦਾਨ ਸਿਰਫ਼ ਸਿੱਖ ਕੌਮ ਲਈ ਨਹੀਂ ਬਲਕਿ ਪੂਰੀ ਸ੍ਰਿਸ਼ਟੀ, ਧਰਮ ਅਤੇ ਮਜ਼ਲੂਮਾਂ ਦੇ ਅਧਿਕਾਰਾਂ ਦੀ ਰਾਖੀ ਲਈ ਸੀ। ਉਨ੍ਹਾਂ ਗੁਰੂ ਤੇਗ ਬਹਾਦਰ ਜੀ ਦੇ ਪਵਿੱਤਰ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਵਿਦਿਆਰਥੀਆਂ ਨੂੰ ਕੁਰਬਾਨੀ, ਸਮਰਪਣ, ਹਿੰਮਤ ਅਤੇ ਸੱਚ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ।
Advertisement
Advertisement
