ਮਾਤਾ ਗੁਜਰੀ ਕਾਲਜ ਨੇ ਓਵਰਆਲ ਟਰਾਫੀ ਜਿੱਤੀ
ਨਿੱਜੀ ਪੱਤਰ ਪ੍ਰੇਰਕ ਫ਼ਤਹਿਗੜ੍ਹ ਸਾਹਿਬ, 27 ਨਵੰਬਰ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸੈਸ਼ਨ 2023-24 ਦੇ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲੇ ਵਿੱਚ 278 ਕਾਲਜਾਂ ਨੂੰ ਪਛਾੜਦੇ ਹੋਏ ਲਗਾਤਾਰ ਦੂਜੀ ਵਾਰ ਓਵਰਆਲ ਟਰਾਫੀ ਜਿੱਤੀ ਹੈ। ਸ਼੍ਰੋਮਣੀ ਗੁਰਦੁਆਰਾ...
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 27 ਨਵੰਬਰ
ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸੈਸ਼ਨ 2023-24 ਦੇ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲੇ ਵਿੱਚ 278 ਕਾਲਜਾਂ ਨੂੰ ਪਛਾੜਦੇ ਹੋਏ ਲਗਾਤਾਰ ਦੂਜੀ ਵਾਰ ਓਵਰਆਲ ਟਰਾਫੀ ਜਿੱਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਬੰਧਕੀ ਕਮੇਟੀ ਦੇ ਸਕੱਤਰ ਜਗਦੀਪ ਸਿੰਘ ਚੀਮਾ, ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਉਪ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਅਤੇ ਡੀਨ ਸਭਿਆਚਾਰਕ ਮਾਮਲੇ ਡਾ. ਹਰਮਿੰਦਰ ਸਿੰਘ ਨੇ ਦੱਸਿਆ ਕਿ 4 ਰੋਜ਼ਾ ਯੁਵਕ ਮੇਲੇ ਵਿੱਚ ਕਰੀਬ 55 ਮੁਕਾਬਲਿਆਂ ਦੌਰਾਨ ਕਾਲਜ ਨੇ ਫ਼ਾਈਨ ਆਰਟਸ ਦੀ ਓਵਰਆਲ ਟਰਾਫ਼ੀ ਵੀ ਜਿੱਤਣ ਵਿੱਚ ਕਾਮਯਾਬੀ ਹਾਸਲ ਕਰਨ ਤੋਂ ਇਲਾਵਾ ਕਵੀਸ਼ਰੀ, ਗਾਇਨ ਤੇ ਹੋਰ ਮੁਕਾਬਲਿਆਂ ਵਿੱਚ ਵੀ ਚੰਗਾ ਪ੍ਰਦਰਸ਼ਨ ਕੀਤਾ। ਇਸ ਮੌਕੇ ਡਾ. ਜਗਪਾਲ ਸਿੰਘ, ਡਾ. ਕੁਲਦੀਪ ਕੌਰ, ਡਾ. ਸੀਮਾ ਰਾਣੀ, ਡਾ. ਜੋਗਾ ਸਿੰਘ, ਡਾ. ਤਰਨਪ੍ਰੀਤ ਕੌਰ, ਡਾ. ਅਵਨੀਤ ਕੌਰ, ਡਾ. ਮਨਜੀਤ ਸਿੰਘ, ਡਾ. ਕੁਲਵਿੰਦਰ ਸਿੰਘ, ਪ੍ਰੋ. ਪੁਸ਼ਪਿੰਦਰ ਸਿੰਘ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਹਰਗੁਣਪ੍ਰੀਤ ਸਿੰਘ, ਪ੍ਰੋ. ਹਰਦੀਪ ਸਿੰਘ, ਪ੍ਰੋ. ਕਿਰਨਦੀਪ ਕੌਰ, ਪ੍ਰੋ. ਭਗਵੰਤ ਸਿੰਘ, ਪ੍ਰੋ. ਹਰਮਨਜੋਤ ਕੌਰ, ਪ੍ਰੋ. ਹਰਮਨਜੀਵਨਜੋਤ ਸਿੰਘ ਆਦਿ ਹਾਜ਼ਰ ਸਨ।