ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 20 ਅਕਤੂਬਰ
ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਪੰਜਾਬੀ ਯੂਨੀਵਰਸਿਟੀ ਵੱਲੋਂ ਖੇਤਰੀ ਯੁਵਕ ਅਤੇ ਲੋਕ ਮੇਲਾ ਯਾਦਗਾਰੀ ਪੈੜਾਂ ਛੱਡਦਾ ਸਮਾਪਤ ਹੋ ਗਿਆ। ਇਸ ਦੌਰਾਨ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੇਤੂਆਂ ਨੂੰ ਇਨਾਮ ਵੰਡੇ, ਜਦੋਂਕਿ ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਆਨਰੇਰੀ ਸਕੱਤਰ ਜਗਦੀਪ ਸਿੰਘ ਚੀਮਾ ਨੇ ਕੀਤੀ। ਮੇਲੇ ਦੌਰਾਨ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਨੇ ਓਵਰਆਲ ਟਰਾਫ਼ੀ ’ਤੇ ਕਬਜ਼ਾ ਕੀਤਾ ਤੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਆਨੰਦਪੁਰ ਸਾਹਿਬ ਨੇ ਰਨਰਅੱਪ ਟਰਾਫ਼ੀ ਆਪਣੇ ਨਾਮ ਕੀਤੀ। ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡੀਨ ਸਭਿਆਚਾਰਕ ਮਾਮਲੇ ਡਾ. ਹਰਮਿੰਦਰ ਸਿੰਘ, ਉਪ ਪਿ੍ਰੰਸੀਪਲ ਡਾ. ਬਿਕਰਮਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ, ਅਵਤਾਰ ਸਿੰਘ ਰਿਆ, ਡਾ. ਗਗਨਦੀਪ ਥਾਪਾ, ਐਡ: ਅਮਰਜੀਤ ਸਿੰਘ ਚੀਮਾ, ਜਗਜੀਤ ਸਿੰਘ, ਉਪ ਕੁਲਪਤੀ ਡਾ. ਪਿ੍ਰਤਪਾਲ ਸਿੰਘ, ਪਿ੍ਰੰਸੀਪਲ ਡਾ. ਲਖਬੀਰ ਸਿੰਘ, ਡਾ. ਜਸਵੀਰ ਸਿੰਘ, ਡਾ. ਧਰਮਿੰਦਰ ਸਿੰਘ ਉੱਭਾ, ਡਾ. ਪੁਸ਼ਪਿੰਦਰ ਕੌਰ, ਹਰਵਿੰਦਰ ਸਿੰਘ ਬੱਬਲ, ਸਰਬਜੀਤ ਸਿੰਘ ਝਿੰਜਰ, ਜਥੇ: ਸਵਰਨ ਸਿੰਘ ਗੋਪਾਲੋਂ, ਦਿਲਬਾਗ ਸਿੰਘ ਬਧੌਛੀ, ਗੁਰਦੀਪ ਸਿੰਘ ਨੌਲੱਖਾ, ਕਿਰਪਾਲ ਸਿੰਘ, ਪਿ੍ਰੰਸੀਪਲ ਡਾ. ਸਤਨਾਮ ਕੌਰ ਸ਼ਾਹੀ, ਡਾ. ਜਸਵੀਰ ਕੌਰ, ਕਰਮਪਾਲ ਕੌਰ ਚੀਮਾ, ਡਾ. ਸਵਰਨਜੀਤ ਕੌਰ ਉੱਭਾ, ਤਰਵਿੰਦਰਜੀਤ ਕੌਰ ਅਜਨਾਲਾ ਆਦਿ ਹਾਜ਼ਰ ਸਨ।
ਓਵਰਆਲ ਟਰਾਫੀ ’ਤੇ ਬਾਬਾ ਬੰਦਾ ਸਿੰਘ ਬਹਾਦਰ ਕਾਲਜ ਦਾ ਕਬਜ਼ਾ
ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਨੇ ਆਰੀਅਨ ਕਾਲਜ ਆਫ਼ ਇੰਜਨੀਅਰਿੰਗ ਰਾਜਪੁਰਾ ਵਿੱਚ ਹੋਏ ਆਈਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਜ਼ੋਨਲ ਲੈਵਲ ਯੂਥ ਫੈਸਟੀਵਲ-2022 ਵਿਚ ਓਵਰਆਲ ਟਰਾਫੀ ’ਤੇ ਕਬਜ਼ਾ ਕੀਤਾ ਹੈ। ਇਸ ਮੌਕੇ ਕਾਲਜ ਟਰੱਸਟ ਦੇ ਮੈਂਬਰ ਜਗਦੀਪ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਨੇ ਜੇਤੂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ। ਕਾਲਜ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਭਾਗ ਲੈਣ ਵਾਲੇ ਪ੍ਰਤੀਯੋਗੀ, ਕਮੇਟੀਆਂ, ਕੋਚਾਂ ਅਤੇ ਸਬੰਧਤ ਸਟਾਫ਼ ਨੂੰ ਇਸ ਕਾਮਯਾਬੀ ਲਈ ਆਪਣਾ ਵਧੀਆ ਕਦਮ ਅੱਗੇ ਵਧਾਉਣ ਲਈ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹੇ ਸਮਾਗਮਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਵਧੀਆ ਸਹੂਲਤਾਂ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ। ਡਾ. ਏਪੀਐੱਸ ਸੇਠੀ ਡੀਨ ਸਟੂਡੈਂਟਸ ਅਫੇਅਰ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।