ਮੇਅਰ ਚੋਣ: ਚੰਡੀਗੜ੍ਹ ਵਿੱਚ ਸਿਆਸੀ ਮਾਹੌਲ ਭਖਿਆ
ਮੁਕੇਸ਼ ਕੁਮਾਰ ਚੰਡੀਗੜ੍ਹ, 19 ਫਰਵਰੀ ਚੰਡੀਗੜ੍ਹ ਦੇ ਮੇਅਰ ਦੀ ਚੋਣ ਸਬੰਧੀ ਅੱਜ ਸੁਪਰੀਮ ਕੋਰਟ ਵਿੱਚ ਜਾਰੀ ਸੁਣਵਾਈ ਬਾਰੇ ਵਿਰੋਧੀ ਪਾਰਟੀਆਂ ‘ਆਪ’ ਅਤੇ ਕਾਂਗਰਸ ਬਾਗ਼ੋਬਾਗ਼ ਹਨ। ਸੁਣਵਾਈ ਦੌਰਾਨ ਹਾਕਮ ਧਿਰ ਭਾਜਪਾ ਵਲੋਂ ਦਿੱਤੀ ਮੇਅਰ ਦੀ ਚੋਣ ਦੁਬਾਰਾ ਕਰਵਾਉਣ ਗਈ ਦਲੀਲ ਨੂੰ...
ਮੁਕੇਸ਼ ਕੁਮਾਰ
ਚੰਡੀਗੜ੍ਹ, 19 ਫਰਵਰੀ
ਚੰਡੀਗੜ੍ਹ ਦੇ ਮੇਅਰ ਦੀ ਚੋਣ ਸਬੰਧੀ ਅੱਜ ਸੁਪਰੀਮ ਕੋਰਟ ਵਿੱਚ ਜਾਰੀ ਸੁਣਵਾਈ ਬਾਰੇ ਵਿਰੋਧੀ ਪਾਰਟੀਆਂ ‘ਆਪ’ ਅਤੇ ਕਾਂਗਰਸ ਬਾਗ਼ੋਬਾਗ਼ ਹਨ। ਸੁਣਵਾਈ ਦੌਰਾਨ ਹਾਕਮ ਧਿਰ ਭਾਜਪਾ ਵਲੋਂ ਦਿੱਤੀ ਮੇਅਰ ਦੀ ਚੋਣ ਦੁਬਾਰਾ ਕਰਵਾਉਣ ਗਈ ਦਲੀਲ ਨੂੰ ਰੱਦ ਕਰ ਕੇ 30 ਜਨਵਰੀ ਨੂੰ ਹੋਈ ਮੇਅਰ ਦੀ ਚੋਣ ਵਿੱਚ ਵੋਟਿੰਗ ਦੇ ਮਤ-ਪੱਤਰਾਂ ਦੀ ਜਾਂਚ ਭਲਕੇ ਕਰਨ ਦੇ ਅਦਾਲਤ ਦੇ ਫ਼ੈਸਲੇ ਦਾ ਦੋਵਾਂ ਵਿਰੋਧੀ ਧਿਰਾਂ ਨੇ ਸਵਾਗਤ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾ ਮੇਅਰ ਦੀ ਚੋਣ ਦੌਰਾਨ ਭਾਜਪਾ ਵਲੋਂ ਕੀਤੀ ਕਥਿਤ ਹੇਰਾ-ਫੇਰੀ ਜੱਗ-ਜ਼ਾਹਰ ਹੋ ਜਾਵੇਗੀ।
ਇਸ ਬਾਰੇ ‘ਆਪ’ ਚੰਡੀਗੜ੍ਹ ਦੇ ਕੋ-ਇੰਚਾਰਜ ਡਾਕਟਰ ਐੱਸਐੱਸ ਆਹਲੂਵਾਲੀਆ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਅੱਜ ਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ ਮੇਅਰ ਚੋਣ ਵਿੱਚ ਪ੍ਰੀਜ਼ਾਈਡਿੰਗ ਅਧਿਕਾਰੀ ਅਨਿਲ ਮਸੀਹ ਵੱਲੋਂ ਕੀਤੀ ਲੋਕਤੰਤਰ ਦੀ ਹੱਤਿਆ ਖ਼ਿਲਾਫ਼ ਦੁਬਾਰਾ ਸ਼ਖਤ ਟਿੱਪਣੀਆਂ ਕੀਤੀ ਗਈਆਂ ਹਨ, ਉਸ ਤੋਂ ਸਾਫ਼ ਹੋ ਗਿਆ ਹੈ ਕਿ ਚੰਡੀਗੜ੍ਹ ਵਾਸੀਆਂ ਨੂੰ ਛੇਤੀ ਸੁਪਰੀਮ ਕੋਰਟ ਤੋਂ ਇਨਸਾਫ਼ ਮਿਲੇਗਾ।
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਲੋਂ ਕਿਹਾ ਗਿਆ ਹੈ ਕਿ ਚੰਡੀਗੜ੍ਹ ਨਗਰ ਨਿਗਮ ਦੇ ਲਈ ਮੇਅਰ ਅਹੁਦੇ ਵਾਸਤੇ ਦੁਬਾਰਾ ਤੋਂ ਵੋਟਿੰਗ ਨਹੀਂ ਹੋਵੇਗੀ, 30 ਜਨਵਰੀ ਨੂੰ ਪਾਈਆਂ ਵੋਟਾਂ ’ਤੇ ਅਨਿਲ ਮਸੀਹ ਲਗਾਏ ਨਿਸ਼ਾਨਾਂ ਨੂੰ ਨਜ਼ਰਅੰਦਾਜ਼ ਕਰ ਕੇ ਦੁਬਾਰਾ ਗਿਣਤੀ ਕਰ ਕੇ ਮੇਅਰ ਦਾ ਐਲਾਨ ਕੀਤਾ ਜਾਵੇਗਾ। ਡਾ. ਆਹਲੂਵਾਲੀਆ ਨੇ ਕਿਹਾ ਅੱਜ ਉਨ੍ਹਾਂ ਦੇ ਵਕੀਲਾਂ ਵਲੋਂ ਸੁਪਰੀਮ ਨੂੰ ਇਹ ਵੀ ਜਾਣੂ ਕਰਵਾਇਆ ਗਿਆ ਕਿ ਭਾਜਪਾ ਵਲੋਂ ਚੰਡੀਗੜ੍ਹ ਵਿੱਚ ਵਿਰੋਧੀ ਪਾਰਟੀਆਂ ਦੇ ਕੌਂਸਲਰਾਂ ਨੂੰ ਡਰਾ-ਧਮਕਾ ਕੇ ਉਨ੍ਹਾਂ ਦੀ ਕਥਿਤ ਖ਼ਰੀਦੋ-ਫ਼ਰੋਖ਼ਤ ਕੀਤੀ ਜਾ ਰਹੀ ਹੈ। ਇਸ ’ਤੇ ਅਦਾਲਤ ਨੇ ਟਿੱਪਣੀ ਕੀਤੀ ਹੈ ਕਿ ਇਹ ਲੋਕਤੰਤਰ ਲਈ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਾਲ ਅੱਜ ਸੁਪਰੀਮ ਕੋਰਟ ਵਲੋਂ ਸੁਣਵਾਈ ਦੌਰਾਨ ਅਨਿਲ ਮਸ਼ੀਹ ’ਤੇ ਕੇਸ ਚਲਾਉਣ ਦੀ ਗੱਲ ਕਹੀ ਗਈ ਹੈ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਮਤ-ਪੱਤਰ ਅਤੇ ਵੀਡੀਓ ਨੂੰ ਭਲਕੇ ਸੁਪਰੀਮ ਕੋਰਟ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਹੈ, ਉਸ ਤੋਂ ਇਨਸਾਫ਼ ਦੀ ਆਸ ਵਧ ਗਈ ਹੈ।
ਸੁਪਰੀਮ ਕੋਰਟ ਨੇ ਭਾਜਪਾ ਦੀ ਸਾਜ਼ਿਸ਼ ਨੂੰ ਨਾਕਾਮ ਕੀਤਾ: ਬਾਂਸਲ

ਐੱਚਐੱਸ ਲੱਕੀ ਵੱਲੋਂ ਅੱਜ ਸੁਪਰੀਮ ਕੋਰਟ ਦੇ ਉਸ ਫ਼ੈਸਲੇ ਦਾ ਸਵਾਗਤ

ਸੁਪਰੀਮ ਕੋਰਟ ਵਿੱਚ ਸੱਚ ਦੀ ਹੀ ਜਿੱਤ ਹੋਵੇਗੀ: ਪ੍ਰਦੀਪ ਛਾਬੜਾ


