ਮੇਅਰ ਨੇ ਵਿਕਾਸ ਕਾਰਜ ਸ਼ੁਰੂ ਕਰਵਾਏ
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸ਼ਹਿਰ ਦੇ ਸੈਕਟਰ 67 ਵਿੱਚ ਪੈਂਦੇ ਵਾਰਡ ਨੰਬਰ 25 ਕਈ ਮਹੱਤਵਪੂਰਨ ਵਿਕਾਸ ਕਾਰਜ ਸ਼ੁਰੂ ਕਰਾਏ। ਇਸ ਮੌਕੇ ਉਨ੍ਹਾਂ ਚੈਨਲਾਂ, ਲੌਕ ਇਨ ਪੇਵਰ ਅਤੇ ਬਿਊਟੀਫਿਕੇਸ਼ਨ ਨਾਲ ਜੁੜੇ ਕੰਮਾਂ ਦਾ ਉਦਘਾਟਨ ਕੀਤਾ। ਮੇਅਰ ਨੇ...
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸ਼ਹਿਰ ਦੇ ਸੈਕਟਰ 67 ਵਿੱਚ ਪੈਂਦੇ ਵਾਰਡ ਨੰਬਰ 25 ਕਈ ਮਹੱਤਵਪੂਰਨ ਵਿਕਾਸ ਕਾਰਜ ਸ਼ੁਰੂ ਕਰਾਏ। ਇਸ ਮੌਕੇ ਉਨ੍ਹਾਂ ਚੈਨਲਾਂ, ਲੌਕ ਇਨ ਪੇਵਰ ਅਤੇ ਬਿਊਟੀਫਿਕੇਸ਼ਨ ਨਾਲ ਜੁੜੇ ਕੰਮਾਂ ਦਾ ਉਦਘਾਟਨ ਕੀਤਾ।
ਮੇਅਰ ਨੇ ਦੱਸਿਆ ਕਿ ਵਾਰਡ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਚੈਨਲ ਅਤੇ ਪੇਵਰ ਬਲੌਕ ਦਾ ਕੰਮ ਸ਼ੁਰੂ ਹੋਇਆ ਹੈ। ਇਸ ਤੋਂ ਇਲਾਵਾ 46 ਲੱਖ ਰੁਪਏ ਦੀ ਲਾਗਤ ਨਾਲ ਸੈਕਟਰ 67 ਮੇਨ ਰੋਡ ਤੋਂ ਸ਼ੁਰੂ ਹੋ ਕੇ ਬੀ-ਰੋਡ ਤੱਕ ਪੂਰੇ ਖੇਤਰ ਦਾ ਬਿਊਟੀਫਿਕੇਸ਼ਨ ਕੀਤਾ ਜਾਵੇਗਾ।
ਇਸੇ ਤਰ੍ਹਾਂ 15 ਲੱਖ ਰੁਪਏ ਦੀ ਲਾਗਤ ਨਾਲ ਓਪਨ ਏਅਰ ਜਿਮ ਦੀ ਸਥਾਪਨਾ ਵੀ ਕੀਤੀ ਜਾ ਰਹੀ ਹੈ। ਇਸ ਨਾਲ ਇਲਾਕੇ ਦੇ ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਸਿਹਤਮੰਦ ਗਤੀਵਿਧੀਆਂ ਲਈ ਵਧੀਆ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਸੀ ਪੀ 67 ਦੇ ਪਾਰਕ ਦੇ ਪਿੱਛਲੇ ਪਾਸੇ ਪਖਾਨੇ ਦੀ ਉਸਾਰੀ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ, ਜੋ ਜਲਦੀ ਸ਼ੁਰੂ ਹੋਵੇਗਾ।
ਇਸ ਮੌਕੇ ਕੌਂਸਲਰ ਮਨਜੀਤ ਕੌਰ ਅਤੇ ਵਾਰਡ ਵਾਸੀਆਂ ਨੇ ਮੇਅਰ ਦਾ ਸਵਾਗਤ ਕੀਤਾ ਅਤੇ ਵਾਰਡ ਦੇ ਲੋਕਾਂ ਦੀਆਂ ਲੋੜੀਂਦੀਆਂ ਮੰਗਾਂ ਤੇ ਮੁਸ਼ਕਲਾਂ ਲਈ ਧੰਨਵਾਦ ਕੀਤਾ।

