DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੇਅਰ ਵੱਲੋਂ ਬਰਸਾਤੀ ਨਾਲੀਆਂ ਦੀ ਸਫ਼ਾਈ ਕਰਵਾਉਣ ਦੇ ਹੁਕਮ

ਦਰਸ਼ਨ ਸਿੰਘ ਸੋਢੀ ਐਸ.ਏ.ਐਸ. ਨਗਰ (ਮੁਹਾਲੀ), 19 ਜੂਨ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਰੋਡ-ਗਲੀਆਂ ਦੀ ਸਫ਼ਾਈ ਦੀਆਂ ਹਦਾਇਤਾਂ ਦਿੱਤੀਆਂ ਹਨ। ਨਿਗਮ ਵੱਲੋਂ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ-ਪਹਿਲਾਂ...
  • fb
  • twitter
  • whatsapp
  • whatsapp
Advertisement

ਦਰਸ਼ਨ ਸਿੰਘ ਸੋਢੀ

ਐਸ.ਏ.ਐਸ. ਨਗਰ (ਮੁਹਾਲੀ), 19 ਜੂਨ

Advertisement

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਰੋਡ-ਗਲੀਆਂ ਦੀ ਸਫ਼ਾਈ ਦੀਆਂ ਹਦਾਇਤਾਂ ਦਿੱਤੀਆਂ ਹਨ। ਨਿਗਮ ਵੱਲੋਂ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ-ਪਹਿਲਾਂ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਅਤੇ ਸ਼ਹਿਰ ਨੂੰ ਪਾਣੀ ਦੀ ਮਾਰ ਤੋਂ ਬਚਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਅੱਜ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਬਰਸਾਤ ਤੋਂ ਪਹਿਲਾਂ ਰੋਡ-ਗਲੀਆਂ ਅਤੇ ਡਰੇਨੇਜ ਸਿਸਟਮ ਦੀ ਸਫ਼ਾਈ ਕੀਤੀ ਜਾਵੇ, ਤਾਂ ਜੋ ਕਿਸੇ ਇਲਾਕੇ ਵਿੱਚ ਪਾਣੀ ਇਕੱਠਾ ਹੋਣ ਦੀ ਸਥਿਤੀ ਨਾ ਬਣੇ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਕੌਂਸਲਰ ਕਮਲਪ੍ਰੀਤ ਸਿੰਘ ਬੰਨੀ, ਜਨ ਸਿਹਤ ਵਿਭਾਗ ਦੇ ਐਕਸੀਅਨ ਗੁਰਪ੍ਰਕਾਸ਼ ਸਿੰਘ, ਐਸਡੀਓ ਰਮਨਦੀਪ ਸਿੰਘ ਅਤੇ ਨਿਗਮ ਅਧਿਕਾਰੀ ਹਾਜ਼ਰ ਸਨ।

ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਹਰੇਕ ਸਾਲ ਕੁੱਝ ਖਾਸ ਇਲਾਕੇ ਜਿਵੇਂ ਕਿ ਨੀਵਾਂ ਹਿੱਸਾ ਅਤੇ ਪੁਰਾਣੀਆਂ ਅਬਾਦੀਆਂ ਬਰਸਾਤੀ ਪਾਣੀ ਦੀ ਮਾਰ ਤੋਂ ਪ੍ਰਭਾਵਿਤ ਹੁੰਦੀਆਂ ਹਨ। ਇਸ ਵਾਰ ਨਗਰ ਨਿਗਮ ਨੇ ਪਹਿਲਾਂ ਹੀ ਐਨ ਚੋਅ ਦੀ ਸਫ਼ਾਈ ਅਤੇ ਵਾਧੂ ਪੰਪਾਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਨਿਗਮ ਵੱਲੋਂ ਇੱਕ ਨਵਾਂ ਮਾਡਲ ਤਿਆਰ ਕੀਤਾ ਗਿਆ ਹੈ, ਜਿਸ ਤਹਿਤ ਸ਼ਹਿਰ ਵਿੱਚ ਪਾਣੀ ਨਿਕਾਸੀ ਦੀ ਸਮੱਸਿਆ ਨੂੰ ਪੱਕੇ ਤੌਰ ’ਤੇ ਹੱਲ ਕੀਤਾ ਜਾਵੇਗਾ। ਇਸ ਪ੍ਰਾਜੈਕਟ ਉੱਤੇ ਲਗਪਗ 200 ਕਰੋੜ ਰੁਪਏ ਖ਼ਰਚੇ ਜਾਣਗੇ। ਇਸ ਲਈ ਨਿਗਮ ਨੇ ਪੰਜਾਬ ਸਰਕਾਰ ਕੋਲ ਵਾਧੂ ਫ਼ੰਡਾਂ ਦੀ ਮੰਗ ਵੀ ਰੱਖੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਪੂਰੀ ਕੋਸ਼ਿਸ਼ ਰਹੇਗੀ ਕਿ ਸ਼ਹਿਰ ਦਾ ਕੋਈ ਵੀ ਇਲਾਕਾ ਬਰਸਾਤੀ ਪਾਣੀ ਦੀ ਮਾਰ ਤੋਂ ਪ੍ਰਭਾਵਿਤ ਨਾ ਹੋਵੇ ਅਤੇ ਲੋਕਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Advertisement
×