ਚੰਡੀਗੜ੍ਹ (ਪੱਤਰ ਪੇ੍ਰਕ): ਚੰਡੀਗੜ੍ਹ ਨਗਰ ਨਿਗਮ ਦੀ ਮੇਅਰ ਰਾਜ ਬਾਲਾ ਮਲਿਕ ਨੇ ਵੀ ਕਰੋਨਾ ਜੰਗ ਜਿੱਤ ਲਈ ਹੈ। ਪੀ.ਜੀ.ਆਈ. ਵਿਖੇ 7 ਦਿਨਾਂ ਦੇ ਇਲਾਜ ਦੌਰਾਨ ਅੱਜ ਉਨ੍ਹਾਂ ਨੂੰ ਡਿਸਚਾਰਜ ਕਰਕੇ ਘਰ ਭੇਜ ਦਿੱਤਾ ਗਿਆ। ਦੱਸਣਯੋਗ ਹੈ ਕਿ ਸ੍ਰੀਮਤੀ ਰਾਜ ਬਾਲਾ ਮਲਿਕ ਨੂੰ 16 ਸਤੰਬਰ ਨੂੰ ਕਰੋਨਾ ਦੀ ਪੁਸ਼ਟੀ ਹੋ ਗਈ ਸੀ ਜਿਨ੍ਹਾਂ ਨੂੰ ਕਿ ਘਰੇਲੂ ਇਕਾਂਤਵਾਸ ਕੀਤਾ ਗਿਆ ਸੀ। ਬਾਅਦ ਵਿੱਚ ਤਬੀਅਤ ਵਿਗੜਨ ਕਾਰਨ ਤਿੰਨ ਦਿਨ ਤੱਕ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ ਫਿਰ 24 ਸਤੰਬਰ ਨੂੰ ਪੀਜੀਆਈ ਵਿਖੇ ਦਾਖਲ ਕਰਵਾਇਆ ਗਿਆ ਸੀ ਜੋ ਕਿ ਅੱਜ ਸਿਹਤਯਾਬ ਹੋਣ ਉਪਰੰਤ ਆਪਣੇ ਘਰ ਪਰਤ ਆਏ ਹਨ। ਡਾਕਟਰਾਂ ਵੱਲੋਂ ਉਨ੍ਹਾਂ ਨੂੰ 4 ਅਕਤੂਬਰ ਤੱਕ ਘਰੇਲੂ ਇਕਾਂਤਵਾਸ ਰਹਿਣ ਲਈ ਕਿਹਾ ਗਿਆ ਹੈ।