Mayor: ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ: ਜੋਸ਼ੀ
ਮੇਅਰ ਸੌਰਭ ਜੋਸ਼ੀ ਨੇ ਅੱਜ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ-ਅਧਿਕਾਰਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲੋਕ ਮੁੱਦਿਆਂ, ਵਿਕਾਸ ਪ੍ਰਾਜੈਕਟਾਂ ਅਤੇ ਸ਼ਹਿਰ ਦੇ ਭਵਿੱਖ ਦੇ ਵਿਕਾਸ ਰੋਡਮੈਪ ਦੀ ਸਮੀਖਿਆ ਕੀਤੀ। ਮੇਅਰ ਨੇ ਚੱਲ ਰਹੇ ਕੰਮਾਂ ਨੂੰ ਤੇਜ਼ ਕਰਨ, ਨਾਗਰਿਕ ਬੁਨਿਆਦੀ...
ਮੇਅਰ ਸੌਰਭ ਜੋਸ਼ੀ ਨੇ ਅੱਜ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ-ਅਧਿਕਾਰਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲੋਕ ਮੁੱਦਿਆਂ, ਵਿਕਾਸ ਪ੍ਰਾਜੈਕਟਾਂ ਅਤੇ ਸ਼ਹਿਰ ਦੇ ਭਵਿੱਖ ਦੇ ਵਿਕਾਸ ਰੋਡਮੈਪ ਦੀ ਸਮੀਖਿਆ ਕੀਤੀ। ਮੇਅਰ ਨੇ ਚੱਲ ਰਹੇ ਕੰਮਾਂ ਨੂੰ ਤੇਜ਼ ਕਰਨ, ਨਾਗਰਿਕ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ, ਜਨਤਕ ਸੇਵਾਵਾਂ ਮਜ਼ਬੂਤ ਕਰਨ ਸਣੇ ਕਈ ਨਿਰਦੇਸ਼ ਜਾਰੀ ਕੀਤੇ।
ਮੀਟਿੰਗ ਦੌਰਾਨ ਮੇਅਰ ਨੇ ਅਧਿਕਾਰੀਆਂ ਨੂੰ ਚੰਡੀਗੜ੍ਹ ਵਿੱਚ ਆਲ ਇੰਡੀਆ ਮੇਅਰਜ਼ ਕਾਨਫਰੰਸ ਲਈ ਵਿਆਪਕ ਯੋਜਨਾ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਯੋਜਨਾਬੱਧ ਸ਼ਹਿਰ ਵਜੋਂ ਆਪਣੀ ਵਿਲੱਖਣ ਪਛਾਣ ਦੇ ਨਾਲ, ਦੇਸ਼ ਭਰ ਦੇ ਮੇਅਰਾਂ ਨੂੰ ਉੱਭਰ ਰਹੀਆਂ ਸ਼ਹਿਰੀ ਚੁਣੌਤੀਆਂ, ਨਵੀਨਤਾਕਾਰੀ ਨਗਰ ਪਾਲਿਕਾ ਅਭਿਆਸਾਂ, ਟਿਕਾਊ ਸ਼ਹਿਰੀ ਵਿਕਾਸ ਅਤੇ ਨਾਗਰਿਕ-ਕੇਂਦ੍ਰਿਤ ਸ਼ਾਸਨ ’ਤੇ ਚਰਚਾ ਲਈ ਆਦਰਸ਼ ਮੰਚ ਪ੍ਰਦਾਨ ਕਰ ਸਕਦਾ ਹੈ।
ਉੱਚ-ਅਧਿਕਾਰਤ ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ, ਆਈਏਐਸ, ਸੰਯੁਕਤ ਕਮਿਸ਼ਨਰ, ਮੁੱਖ ਇੰਜਨੀਅਰ, ਸਿਹਤ ਵਿਭਾਗ ਦੇ ਮੈਡੀਕਲ ਅਫਸਰ ਅਤੇ ਨਗਰ ਨਿਗਮ ਦੇ ਤਿੰਨੋ ਸੁਪਰਡੈਂਟ ਇੰਜਨੀਅਰ ਸ਼ਾਮਲ ਹੋਏ।
ਚੰਡੀਗੜ੍ਹ ਦੇ ਗ੍ਰੀਨ ਏਜੰਡੇ ’ਤੇ ਜ਼ੋਰ ਦਿੰਦੇ ਹੋਏ ਮੇਅਰ ਨੇ ਮੁੱਖ ਇੰਜਨੀਅਰ ਨੂੰ ਪ੍ਰਧਾਨ ਮੰਤਰੀ ਦੇ ਸੇਵਾ ਸੰਕਲਪ ਅਭਿਆਨ ਤਹਿਤ ਸਾਰੇ 35 ਵਾਰਡਾਂ ਵਿੱਚ ਬੂਟੇ ਲਾਉਣ ਦੀ ਮੁਹਿੰਮ ਲਈ ਵਿਸਤ੍ਰਿਤ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁਹਿੰਮ ਵਿੱਚ ਚੁਣੇ ਹੋਏ ਨੁਮਾਇੰਦਿਆਂ, ਲੋਕਾਂ, ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨਾਂ, ਮਾਰਕੀਟ ਐਸੋਸੀਏਸ਼ਨਾਂ, ਵਿਦਿਅਕ ਸੰਸਥਾਵਾਂ ਅਤੇ ਹੋਰ ਹਿੱਸੇਦਾਰਾਂ ਨੂੰ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।

