ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਅਪਰੈਲ
ਚੰਡੀਗੜ੍ਹ ਵਾਸੀਆਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਦੇਣ ਦਾ ਟੀਚਾ ਰੱਖਦਿਆਂ ਯੂਟੀ ਦੀ ਮੇਅਰ ਸਰਬਜੀਤ ਕੌਰ ਢਿੱਲੋਂ ਨੇ ਅੱਜ ਸੈਕਟਰ 52 ਸਥਿਤ ਡਿਸਪੈਂਸਰੀ ਦਾ ਅਚਾਨਕ ਦੌਰਾਨ ਕੀਤਾ। ਮੇਅਰ ਨੇ ਡਿਸਪੈਂਸਰੀ ਵਿੱਚ ਮਰੀਜ਼ਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ ਹੈ। ਇਸ ਦੌਰਾਨ ਅੱਤ ਦੀ ਗਰਮੀ ਦੌਰਾਨ ਡਿਸਪੈਂਸਰੀ ਵਿੱਚ ਕੋਈ ਪੁਖਤਾ ਪ੍ਰਬੰਧ ਨਾ ਹੋਣ ਕਰਕੇ ਨਰਾਜ਼ਗੀ ਜ਼ਾਹਿਰ ਕੀਤੀ। ਸ੍ਰੀਮਤੀ ਢਿੱਲੋਂ ਨੇ ਡਿਸਪੈਂਸਰੀ ਦੇ ਸਟਾਫ਼ ਦਾ ਹਾਜ਼ਰੀ ਰਜਿਸਟਰ ਵੀ ਚੈੱਕ ਕੀਤਾ। ਇਸ ਦੌਰਾਨ 5-6 ਮੁਲਾਜ਼ਮ ਗ਼ੈਰ-ਹਾਜ਼ਰ ਪਾਏ ਹਨ। ਉਨ੍ਹਾਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬਾਕੀ ਡਿਸਪੈਂਸਰੀਆਂ ਦਾ ਵੀ ਦੌਰਾ ਕੀਤਾ ਜਾਵੇਗਾ।