MBCT Trust: ਐੱਮ ਬੀ ਸੀ ਟੀ ਨੇ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡੇ
ਮੇਹਰ ਬਾਬਾ ਚੈਰੀਟੇਬਲ ਟਰੱਸਟ (ਐੱਮ ਬੀ ਸੀ ਟੀ) ਬਸੀ ਪਠਾਣਾਂ ਵੱਲੋਂ ਸੋਸਵਾਨ ਪ੍ਰਾਜੈਕਟ ਅਧੀਨ ਚਲਾਏ ਜਾ ਰਹੇ ਵੋਕੇਸ਼ਨਲ ਸਕਿੱਲਜ਼ ਟ੍ਰੇਨਿੰਗ ਪ੍ਰੋਗਰਾਮ ਦੇ 11ਵੇਂ ਬੈਚ ਦੇ ਸਰਟੀਫਿਕੇਟ ਵੰਡ ਸਮਾਰੋਹ ਮੌਕੇ ਐੱਮ ਬੀ ਸੀ ਟੀ ਦੇ ਟਰੱਸਟੀ ਠਾਕੁਰ ਸਿੰਘ ਮੇਜੀ ਨੇ ਮੁੱਖ...
ਮੇਹਰ ਬਾਬਾ ਚੈਰੀਟੇਬਲ ਟਰੱਸਟ (ਐੱਮ ਬੀ ਸੀ ਟੀ) ਬਸੀ ਪਠਾਣਾਂ ਵੱਲੋਂ ਸੋਸਵਾਨ ਪ੍ਰਾਜੈਕਟ ਅਧੀਨ ਚਲਾਏ ਜਾ ਰਹੇ ਵੋਕੇਸ਼ਨਲ ਸਕਿੱਲਜ਼ ਟ੍ਰੇਨਿੰਗ ਪ੍ਰੋਗਰਾਮ ਦੇ 11ਵੇਂ ਬੈਚ ਦੇ ਸਰਟੀਫਿਕੇਟ ਵੰਡ ਸਮਾਰੋਹ ਮੌਕੇ ਐੱਮ ਬੀ ਸੀ ਟੀ ਦੇ ਟਰੱਸਟੀ ਠਾਕੁਰ ਸਿੰਘ ਮੇਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਕਿਨ ਤੇ ਹੇਅਰ ਕੇਅਰ ਕੋਰਸ ਕਰਨ ਵਾਲੀਆਂ 26 ਵਿਦਿਆਰਥਣਾਂ ਨੂੰ ਡਿਪਲੋਮਾ ਸਰਟੀਫਿਕੇਟ ਅਤੇ ਬਿਊਟੀ ਸਟਾਰਟਅੱਪ ਕਿੱਟਾਂ ਦਿੱਤੀਆਂ। ਉਨ੍ਹਾਂ ਨੇ ਸਿੱਖਿਆਰਥਣਾਂ ਦੇ ਉਜਵਲ ਭਵਿੱਖ ਅਤੇ ਸਫਲ ਕਰੀਅਰ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਨਰ-ਆਧਾਰਿਤ ਸਿੱਖਿਆ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ।
ਇਸ ਮੌਕੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਰੁਜ਼ਗਾਰ ਅਧਿਕਾਰੀ ਹਰਮਨਜੋਤ ਨੇ ਵੱਖ-ਵੱਖ ਸਰਕਾਰੀ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਕੋਰਸ ਵਿੱਚ ਅੰਜਲੀ ਨੇ ਪਹਿਲਾ ਸਥਾਨ ਹਾਸਲ ਕੀਤਾ। ਅੰਜਲੀ ਨੇ ਕਿਹਾ ਕਿ ਇਸ ਟ੍ਰੇਨਿੰਗ ਨਾਲ ਉਸ ਦੇ ਹੁਨਰ ਵਿੱਚ ਵਾਧਾ ਹੋਣ ਦੇ ਨਾਲ-ਨਾਲ ਉਸ ਦਾ ਆਤਮ-ਵਿਸ਼ਵਾਸ ਵੀ ਮਜ਼ਬੂਤ ਹੋਇਆ ਹੈ। ਉਸ ਨੇ ਐੱਮ ਬੀ ਸੀ ਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਵੱਲੋਂ ਦਿੱਤੀ ਵੋਕੇਸ਼ਨਲ ਟਰੇਨਿੰਗ ਨੇ ਉਸ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਹੋਣ ਅਤੇ ਪਰਿਵਾਰ ਦੀ ਆਰਥਿਕ ਸਹਾਇਤਾ ਕਰਨ ਦੇ ਯੋਗ ਬਣਾਇਆ ਹੈ।
ਐੱਮ ਬੀ ਸੀ ਟੀ ਦਾ ਇਹ ਉਪਰਾਲਾ ਮਹਿਲਾਵਾਂ ਅਤੇ ਨੌਜਵਾਨਾਂ ਨੂੰ ਹੁਨਰਮੰਦ, ਆਤਮ-ਨਿਰਭਰ ਅਤੇ ਆਰਥਿਕ ਤੌਰ ’ਤੇ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਅਜਿਹੇ ਵੋਕੇਸ਼ਨਲ ਟਰੇਨਿੰਗ ਪ੍ਰੋਗਰਾਮ ਰਵਾਇਤੀ ਸਿੱਖਿਆ ਦੇ ਨਾਲ ਵਿਹਾਰਕ ਹੁਨਰ ਪ੍ਰਦਾਨ ਕਰ ਕੇ ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਿੱਚ ਸਹਾਇਕ ਸਾਬਤ ਹੋ ਰਹੇ ਹਨ।

