ਡੇਰਾਬੱਸੀ (ਨਿੱਜੀ ਪੱਤਰ ਪ੍ਰੇਰਕ): ਪ੍ਰਦੂਸ਼ਣ ਫੈਲਾਉਣ ਦੇ ਦੋਸ਼ ਹੇਠ ਪਾਵਰਕੌਮ ਵੱਲੋਂ ਪਿੰਡ ਸਮਗੋਲੀ ਸਥਿਤ ਇਕ ਮੀਟ ਪਲਾਂਟ ਦਾ ਬਿਜਲੀ ਦਾ ਕੁਨੈਕਸ਼ਨ ਕੱਟ ਦਿੱਤਾ ਹੈ। ਪਾਵਰਕੌਮ ਵੱਲੋਂ ਇਹ ਕਾਰਵਾਈ ਪ੍ਰਦੂਸ਼ਣ ਰੋਕੂ ਬੋਰਡ ਦੇ ਨਿਰਦੇਸ਼ ਤਹਿਤ ਕੀਤੀ ਗਈ ਹੈ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਲਗਾਤਾਰ ਸ਼ਿਕਾਇਤ ਦਿੱਤੀ ਜਾ ਰਹੀ ਸੀ ਕਿ ਉੱਕਤ ਮੀਟ ਪਲਾਂਟ ਵੱਲੋਂ ਨਿਯਮਾਂ ਦੀ ਅਣੇਦਖੀ ਕੀਤੀ ਜਾ ਰਹੀ ਹੈ ਅਤੇ ਪ੍ਰਦੂਸ਼ਣ ਫੈਲਾ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਪਾਵਰਕੌਮ ਦੇ ਐੱਸਡੀਓ ਅਮਨਪ੍ਰੀਤ ਸਿੰਘ ਮਾਵੀ ਨੇ ਕਿਹਾ ਕਿ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਹਦਾਇਤ ’ਤੇ ਉੱਕਤ ਮੀਟ ਪਲਾਂਟ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਗਿਆ ਹੈ।