ਪੜ੍ਹਛ ’ਚ ਮੈਡੀਕਲ ਕੈਂਪ
ਸਾਹਿਬਜ਼ਾਦਾ ਅਜੀਤ ਸਿੰਘ ਚੈਰੀਟੇਬਲ ਟਰੱਸਟ ਪਿੰਡ ਪੜ੍ਹਛ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ। ਟਰੱਸਟ ਦੇ ਚੇਅਰਮੈਨ ਬਲਵੀਰ ਸਿੰਘ, ਪਰਮਜੀਤ ਸਿੰਘ ਮੁਹਾਲੀ ਅਤੇ ਹਰਵਿੰਦਰ ਸਿੰਘ ਦੇਸੂਮਾਜਰਾ ਨੇ ਦੱਸਿਆ ਕਿ ਪਿੰਡ ਤੀੜਾ ਵਿੱਚ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ...
Advertisement
ਸਾਹਿਬਜ਼ਾਦਾ ਅਜੀਤ ਸਿੰਘ ਚੈਰੀਟੇਬਲ ਟਰੱਸਟ ਪਿੰਡ ਪੜ੍ਹਛ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ। ਟਰੱਸਟ ਦੇ ਚੇਅਰਮੈਨ ਬਲਵੀਰ ਸਿੰਘ, ਪਰਮਜੀਤ ਸਿੰਘ ਮੁਹਾਲੀ ਅਤੇ ਹਰਵਿੰਦਰ ਸਿੰਘ ਦੇਸੂਮਾਜਰਾ ਨੇ ਦੱਸਿਆ ਕਿ ਪਿੰਡ ਤੀੜਾ ਵਿੱਚ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ ਸਾਢੇ ਤਿੰਨ ਸੌ ਸਾਲਾ ਸ਼ਹਾਦਤ ਨੂੰ ਸਮਰਪਿਤ ਲਾਏ ਕੈਂਪ ਵਿੱਚ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਸ਼ੂਗਰ, ਚਮੜੀ, ਅੱਖ, ਕੰਨ, ਨੱਕ ਤੇ ਗਲੇ ਆਦਿ ਦੀਆਂ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ।
Advertisement
Advertisement
