ਮੈਡੀਕਲ ਸਟੋਰ ਮਾਲਕ ਦੀ ਕੁੱਟਮਾਰ
ਇੱਥੋਂ ਦੇ ਪਸ਼ੂ ਹਸਪਤਾਲ ਨੇੜੇ ਖੁੱਲ੍ਹੇ ਦੀਪਕ ਮੈਡੀਕਲ ਸਟੋਰ ਦੇ ਮਾਲਕ ਦੀਪਕ ਕੁਮਾਰ ਨੇ ਬਨੂੜ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕੁੱਝ ਨੌਜਵਾਨਾਂ ਵੱਲੋਂ ਉਸ ਦੀ ਕੁੱਟਮਾਰ ਕੀਤੇ ਜਾਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਇੱਕ ਨੌਜਵਾਨ ਨੇ ਉਸ ਕੋਲੋਂ...
Advertisement
ਇੱਥੋਂ ਦੇ ਪਸ਼ੂ ਹਸਪਤਾਲ ਨੇੜੇ ਖੁੱਲ੍ਹੇ ਦੀਪਕ ਮੈਡੀਕਲ ਸਟੋਰ ਦੇ ਮਾਲਕ ਦੀਪਕ ਕੁਮਾਰ ਨੇ ਬਨੂੜ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕੁੱਝ ਨੌਜਵਾਨਾਂ ਵੱਲੋਂ ਉਸ ਦੀ ਕੁੱਟਮਾਰ ਕੀਤੇ ਜਾਣ ਦਾ ਦੋਸ਼ ਲਗਾਇਆ ਹੈ।
ਉਨ੍ਹਾਂ ਕਿਹਾ ਕਿ ਇੱਕ ਨੌਜਵਾਨ ਨੇ ਉਸ ਕੋਲੋਂ ਸਰਿੰਜ ਦੀ ਮੰਗ ਕੀਤੀ। ਉਸ ਵੱਲੋਂ ਡਾਕਟਰ ਦੀ ਪਰਚੀ ਤੋਂ ਬਿਨਾਂ ਸਰਿੰਜ ਨਾ ਦੇਣ ਦੀ ਗੱਲ ਆਖੀ ਗਈ ਜਿਸ ਤੋਂ ਖ਼ਫ਼ਾ ਹੋ ਕੇ ਉਹ ਕੁੱਝ ਸਮੇਂ ਬਾਅਦ ਹੋ ਸਾਥੀਆਂ ਨਾਲ ਦੁਕਾਨ ਤੇ ਆਇਆ ਅਤੇ ਉਸ ਦੀ ਕੁੱਟਮਾਰ ਕੀਤੀ ਤੇ ਕੱਪੜੇ ਫਾੜ ਦਿੱਤੇ। ਉਨ੍ਹਾਂ ਕਿਹਾ ਕਿ ਸਮੁੱਚੀ ਘਟਨਾ ਸੀ ਸੀ ਟੀ ਵੀ ਕੈਮਰਿਆਂ ਵਿੱਚ ਕੈਦ ਹੋਈ ਹੈ। ਉਨ੍ਹਾਂ ਪੁਲੀਸ ਤੋਂ ਕਾਰਵਾਈ ਦੀ ਮੰਗ ਕੀਤੀ।
Advertisement
ਥਾਣਾ ਮੁਖੀ ਇੰਸਪੈਕਟਰ ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਨੌਜਵਾਨ ਮੈਡੀਕਲ ਸਟੋਰ ’ਤੇ ਦਵਾਈ ਲੈਣ ਗਿਆ ਸੀ ਜਿੱਥੇ ਦੋਵਾਂ ਵਿੱਚ ਬਹਿਸ ਹੋ ਗਈ ਅਤੇ ਨੌਜਵਾਨਾਂ ਨੇ ਸਟੋਰ ਮਾਲਕ ਦੀ ਕੁੱਟਮਾਰ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਨੌਜਵਾਨਾਂ ਨੂੰ ਥਾਣੇ ਸੱਦਿਆ ਗਿਆ ਹੈ ਤਾਂ ਜੋ ਅਗਲੀ ਕਾਰਵਾਈ ਕੀਤੀ ਜਾ ਸਕੇ।
Advertisement