ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

14 ਸਾਲ ਤੋਂ ਬੰਦ ਸੜਕ ਬਾਰੇ ਹਾਈ ਕੋਰਟ ਦੇ ਦਖ਼ਲ ਮਗਰੋਂ ਮੀਟਿੰਗ

ਮੁਹਾਲੀ ਦੇ ਨਵੇਂ ਬੱਸ ਸਟੈਂਡ ਨੇੜਿਓਂ ਲੰਘਦੀ ਆਵਜਾਈ ਲਈ ਬੰਦ ਕੀਤੀ ਸੜਕ ਨੂੰ ਆਵਾਜਾਈ ਲਈ ਖੋਲ੍ਹਣ ਬਾਰੇ ਹਾਈ ਕੋਰਟ ਵੱਲੋਂ ਸਾਰੀਆਂ ਧਿਰਾਂ ਨੂੰ ਆਪਸੀ ਸਹਿਮਤੀ ਬਣਾਉਣ ਦੇ ਆਦੇਸ਼ ਮਗਰੋਂ ਅੱਜ ਇਸ ਸਬੰਧੀ ਗਮਾਡਾ ਵਿੱਚ ਮੀਟਿੰਗ ਹੋਈ। ਇਸ ਮੌਕੇ ਪਟੀਸ਼ਨ ਕਰਤਾ...
Advertisement

ਮੁਹਾਲੀ ਦੇ ਨਵੇਂ ਬੱਸ ਸਟੈਂਡ ਨੇੜਿਓਂ ਲੰਘਦੀ ਆਵਜਾਈ ਲਈ ਬੰਦ ਕੀਤੀ ਸੜਕ ਨੂੰ ਆਵਾਜਾਈ ਲਈ ਖੋਲ੍ਹਣ ਬਾਰੇ ਹਾਈ ਕੋਰਟ ਵੱਲੋਂ ਸਾਰੀਆਂ ਧਿਰਾਂ ਨੂੰ ਆਪਸੀ ਸਹਿਮਤੀ ਬਣਾਉਣ ਦੇ ਆਦੇਸ਼ ਮਗਰੋਂ ਅੱਜ ਇਸ ਸਬੰਧੀ ਗਮਾਡਾ ਵਿੱਚ ਮੀਟਿੰਗ ਹੋਈ। ਇਸ ਮੌਕੇ ਪਟੀਸ਼ਨ ਕਰਤਾ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਬੱਸ ਸਟੈਂਡ ਚਲਾਉਣ ਵਾਲੀ ਕੰਪਨੀ ਦੇ ਨੁਮਾਇੰਦਿਆਂ ਤੋਂ ਇਲਾਵਾ ਨਗਰ ਨਿਗਮ ਅਤੇ ਗਮਾਡਾ ਦੇ ਅਧਿਕਾਰੀ ਮੌਜੂਦ ਸਨ। ਮੀਟਿੰਗ ਵਿਚ ਸਾਰੇ ਪੱਖ ਵਿਚਾਰੇ ਗਏ। ਕੰਪਨੀ ਦੇ ਨੁਮਾਇੰਦਿਆਂ ਨੇ ਸੜਕ ਬਣਾਉਣ ਲਈ ਗਮਾਡਾ ਤੋਂ ਮਨਜ਼ੂਰੀ ਅਤੇ ਹੋਰ ਸਹੂਲਤਾਂ ਦੀ ਮੰਗ ਕੀਤੀ। ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਸਾਰੇ ਅਧਿਕਾਰੀ ਮੌਕੇ ’ਤੇ ਜਾ ਕੇ ਸਾਰੀ ਸਥਿਤੀ ਦਾ ਮੁਲਾਂਕਣ ਕਰਨ ਮਗਰੋਂ ਢੁਕਵਾਂ ਹੱਲ ਕੱਢਣਗੇ ਅਤੇ ਇਸ ਸਬੰਧੀ ਅਦਾਲਤ ਨੂੰ ਵੀ ਸਾਰੀ ਜਾਣਕਾਰੀ ਦਿੱਤੀ ਜਾਵੇਗੀ। ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਅਦਾਲਤ ਦੇ ਨਿਰਦੇਸ਼ਾਂ ਮਗਰੋਂ 14 ਸਾਲਾਂ ਤੋਂ ਬੰਦ ਪਈ ਇਸ ਸੜਕ ਦੇ ਚਾਲੂ ਹੋਣ ਦੀ ਉਮੀਦ ਜਾਗੀ ਹੈ। ਉਨ੍ਹਾਂ ਗਮਾਡਾ ਦੇ ਮੁੱਖ ਪ੍ਰਸਾਸ਼ਕ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ।

Advertisement
Advertisement
Show comments