ਅਬਜ਼ਰਵਰ ਵੱਲੋਂ ਮੀਟਿੰਗ
ਚੋਣ ਕਮਿਸ਼ਨ ਵੱਲੋਂ ਮੁਹਾਲੀ ਜ਼ਿਲ੍ਹੇ ਵਿੱਚ ਪੰਚਾਇਤ ਸਮਿਤੀ ਚੋਣਾਂ ਲਈ ਲਾਏ ਚੋਣ ਅਬਜ਼ਰਵਰ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਅੰਮ੍ਰਿਤ ਸਿੰਘ ਨੇ ਅੱਜ ਮੁਹਾਲੀ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਜ਼ਿਲ੍ਹਾ ਪੁਲੀਸ ਮੁਖੀ...
Advertisement
ਚੋਣ ਕਮਿਸ਼ਨ ਵੱਲੋਂ ਮੁਹਾਲੀ ਜ਼ਿਲ੍ਹੇ ਵਿੱਚ ਪੰਚਾਇਤ ਸਮਿਤੀ ਚੋਣਾਂ ਲਈ ਲਾਏ ਚੋਣ ਅਬਜ਼ਰਵਰ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਅੰਮ੍ਰਿਤ ਸਿੰਘ ਨੇ ਅੱਜ ਮੁਹਾਲੀ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਜ਼ਿਲ੍ਹਾ ਪੁਲੀਸ ਮੁਖੀ ਹਰਮਨਦੀਪ ਸਿੰਘ ਹਾਂਸ, ਏ ਡੀ ਸੀ ਦਿਹਾਤੀ, ਡੀ ਡੀ ਪੀ ਓ ਪਰਮਵੀਰ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ। ਉਨ੍ਹਾਂ ਪ੍ਰਸ਼ਾਸਨ ਅਤੇ ਪੁਲੀਸ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਵੋਟਰਾਂ ਨੂੰ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਆਪਣਾ ਨੁਮਾਇੰਦਾ ਚੁਣਨ ਦਾ ਅਧਿਕਾਰ ਹੋਵੇ। ਚੋਣ ਅਮਲ ਪੂਰੀ ਤਰ੍ਹਾਂ ਨਿਰਪੱਖ, ਸੁਤੰਤਰ ਅਤੇ ਪਾਰਦਰਸ਼ੀ ਹੋਵੇ। ਉਨ੍ਹਾਂ ਲੋਕਾਂ ਨੂੰ ਵੀ ਕਿਸੇ ਤਰਾਂ ਵੀ ਉਲੰਘਣਾ ਦੀ ਸਥਿਤੀ ਵਿੱਚ ਆਪਣੇ ਨਾਲ ਸੰਪਰਕ ਕਰਨ ਲਈ ਮੋਬਾਈਲ ਨੰਬਰ 62397-34578 ਅਤੇ ਈ ਮੇਲ ਰਾਹੀਂ ਸ਼ਿਕਾਇਤ ਭੇਜਣ ਦੀ ਅਪੀਲ ਕੀਤੀ।
Advertisement
Advertisement
×

