ਪੱਤਰ ਪ੍ਰੇਰਕ
ਕੁਰਾਲੀ, 19 ਮਈ
ਕਾਂਗਰਸ ਹਾਈ ਕਮਾਂਡ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਨਿਯੁਕਤ ਕੀਤੇ ਬਲਾਕ ਰਿਟਰਨਿੰਗ ਅਫ਼ਸਰਾਂ ਸੁਖਦੀਪ ਸਿੰਘ ਅਤੇ ਸੁਖਦੇਵ ਸਿੰਘ ਦੀ ਅਗਵਾਈ ਵਿੱਚ ਸਥਾਨਕ ਕਾਂਗਰਸੀ ਆਗੂਆਂ ਨੇ ਮੀਟਿੰਗ ਕੀਤੀ। ਸਥਾਨਕ ਚੰਡੀਗੜ੍ਹ ਰੋਡ ’ਤੇ ਹੋਈ ਮੀਟਿੰਗ ਵਿੱਚ ਕਮਲ ਕਿਸ਼ੋਰ ਖਰੜ,ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਸਵਰਨਜੀਤ ਕੌਰ, ਸਿਟੀ ਕਾਂਗਰਸ ਦੀ ਪ੍ਰਧਾਨ ਸੀਮਾ ਧੀਮਾਨ ਕੁਰਾਲੀ, ਸਿਟੀ ਕਾਂਗਰਸ ਦੇ ਪ੍ਰਧਾਨ ਨੰਦੀਪਾਲ ਬਾਂਸਲ, ਕੌਂਸਲਰ ਬਹਾਦਰ ਸਿੰਘ ਓਕੇ,ਯੂਥ ਕਾਂਗਰਸੀ ਰਾਣਾ ਕੁਸ਼ਲਪਾਲ ਨੇ ਵਿਚਾਰ ਰੱਖੇ ਅਤੇ ਪਿਛਲੇ ਸਮੇਂ ਦੌਰਾਨ ਕਾਂਗਰਸ ਦੇ ਗਰਾਫ਼ ਵਿੱਚ ਆਈ ਗਿਰਾਵਟ ਅਤੇ ਢਾਹ ਲਗਾਉਣ ਲਈ ਜ਼ਿੰਮੇਵਾਰ ਆਗੂਆਂ ਤੇ ਵਰਕਰਾਂ ਦੀ ਪਛਾਣ ਕਰਕੇ ਲਾਂਭੇ ਕਰਨ ਲਈ ਕਿਹਾ। ਹਲਕਾ ਇੰਚਾਰਜ ਵਿਜੇ ਕੁਮਾਰ ਟਿੰਕੂ ਨੇ ਕਿਹਾ ਕਿ ਪਾਰਟੀ ਨੂੰ ਢਾਹ ਲਗਾਉਣ ਵਾਲਿਆਂ ਸਬੰਧੀ ਪਾਰਟੀ ਪੂਰੀ ਤਰ੍ਹਾਂ ਜਾਣੂ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਿਪੋਰਟ ਪਾਰਟੀ ਹਾਈਕਮਾਂਡ ਕੋਲ ਭੇਜੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਬੀਆਰਓ ਸੁਖਦੀਪ ਸਿੰਘ ਅਤੇ ਸੁਖਦੇਵ ਸਿੰਘ ਨੇ ਕਿਹਾ ਕਿ ਪਾਰਟੀ ਦੀਆਂ ਚੋਣਾਂ ਸਬੰਧੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਚੰਗੇ ਅਤੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆਂਦਾ ਜਾ ਸਕੇ।