‘ਸੰਵਿਧਾਨ ਬਚਾਓ’ ਮੁਹਿੰਮ ਤਹਿਤ ਖਿਜ਼ਰਾਬਾਦ ’ਚ ਮੀਟਿੰਗ
ਕੁਰਾਲੀ,12 ਜੂਨ
ਕਾਂਗਰਸ ਵਲੋਂ ਸ਼ੁਰੂ ਕੀਤੀ ‘ਸੰਵਿਧਾਨ ਬਚਾਓ’ ਮੁਹਿੰਮ ਤਹਿਤ ਖਿਜ਼ਰਾਬਾਦ ਵਿੱਚ ਨਵੀਨ ਬਾਂਸਲ ਵਾਈਸ ਦੀ ਅਗਵਾਈ ਹੇਠ ਪ੍ਰਧਾਨ ਜ਼ਿਲਾ ਮੁਹਾਲੀ ਦਾ ਭਰਵਾਂ ਇਕੱਠ ਹੋਇਆ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ ਅਨੁਸਾਰ ਹੋਏ ਇਕੱਠ ਵਿੱਚ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ,ਹਲਕਾ ਖਰੜ ਦੇ ਇੰਚਰਜ਼ ਵਿਜੇ ਸ਼ਰਮਾ ਟਿੰਕੂ ਤੇ ਹੋਰ ਆਗੂਆਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਆਗੂਆਂ ਨੇ ਪਾਰਟੀ ਵਰਕਰਾਂ ਨੂੰ ਰਾਹੁਲ ਗਾਂਧੀ ਦੀ ‘ਸੰਵਿਧਾਨ ਬਚਾਓ ਮੁਹਿੰਮ’ ਨਾਲ ਜੁੜਨ ਅਤੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੀਆਂ ਜੜ੍ਹਾਂ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ,ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ, ਨਵੀਨ ਬਾਂਸਲ, ਬਲਾਕ ਪ੍ਰਧਾਨ ਮਦਨ ਸਿੰਘ ਮਾਣਕਪੁਰ ਸ਼ਰੀਫ਼ ਅਤੇ ਹੋਰਨਾਂ ਨੇ ਕਿਹਾ ਕਿ ਪੰਜਾਬ ਦੀ ਮਜੂਦਾ ਸਰਕਾਰ ਵਲੋਂ ਕੀਤੇ ਗਏ ਸਾਰੇ ਦਾਅਵੇ ਤੇ ਵਾਅਦੇ ਫੋਕੇ ਨਿਕਲੇ ਹਨ ਅਤੇ ਲੋਕ ‘ਆਪ’ ਦੀ ਅਸਲੀਅਤ ਜਾਣ ਚੁੱਕੇ ਹਨ। ਇਸ ਮੌਕੇ ਹਰਨੇਕ ਸਿੰਘ ਨੇਕੀ ਚੇਅਰਮੈਨ ਓਬੀਸੀ, ਲੰਬੜਦਾਰ ਸੁਖਦੇਵ ਕੁਮਾਰ ਮਾਣਕਪੁਰ ਸ਼ਰੀਫ, ਗੁਰਦੇਵ ਸਿੰਘ ਪੱਲਣਪੁਰ, ਤਲਵਿੰਦਰ ਸਿੰਘ ਪੱਲਣ ਪੁਰ, ਗੁਰਦੀਪ ਸਿੰਘ ਕੁਬਾਹੇੜੀ, ਮਨੀਸ਼ ਗੌਤਮ, ਰਮਾਕਾਂਤ ਕਾਲੀਆ, ਗੁਰਵਿੰਦਰ ਸਿੰਘ ਬਿੱਟੂ ਪੜੌਲ, ਸਰਪੰਚ ਜਸਵਿੰਦਰ ਸਿੰਘ ਕਾਲਾ, ਰਣਜੀਤ ਸਿੰਘ, ਅਮਨਦੀਪ ਸਿੰਘ ਅਤੇ ਹਨੀ ਲੋਂਗੀਆਂ ਹਾਜ਼ਰ ਸਨ।