ਅਕਾਲੀ ਦਲ (ਅ) ਦੇ ਅਹੁਦੇਦਾਰਾਂ ਦੀ ਮੀਟਿੰਗ
ਸ਼੍ਰੋਮਣੀ ਅਕਾਲੀ ਦਲ (ਅ) ਦੇ ਅਹੁਦੇਦਾਰ ਦੀ ਮੀਟਿੰਗ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਹੋਈ। ਮੀਟਿੰਗ ਦੌਰਾਨ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਭਾਈ ਚਰਨਜੀਤ ਸਿੰਘ ਚੰਨੀ ਦੀ ਬਰਸੀ ਮਨਾਉਣ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਪਾਰਟੀ...
Advertisement
ਸ਼੍ਰੋਮਣੀ ਅਕਾਲੀ ਦਲ (ਅ) ਦੇ ਅਹੁਦੇਦਾਰ ਦੀ ਮੀਟਿੰਗ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਹੋਈ। ਮੀਟਿੰਗ ਦੌਰਾਨ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਭਾਈ ਚਰਨਜੀਤ ਸਿੰਘ ਚੰਨੀ ਦੀ ਬਰਸੀ ਮਨਾਉਣ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਪਾਰਟੀ ਦੇ ਪ੍ਰਧਾਨ ਈਮਾਨ ਸਿੰਘ ਮਾਨ, ਜਨਰਲ ਸਕੱਤਰ ਪ੍ਰੋ. ਮਹਿੰਦਰਪਾਲ ਸਿੰਘ, ਯੂਥ ਪ੍ਰਧਾਨ ਤਜਿੰਦਰ ਸਿੰਘ ਦਿਓਲ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ, ਕੌਮੀ ਜਨਰਲ ਸਕੱਤਰ ਕੁਲਦੀਪ ਸਿੰਘ ਭਾਗੋਵਾਲ ਅਤੇ ਸੀਨੀਅਰ ਆਗੂ ਸਤਵਿੰਦਰ ਸਿੰਘ ਕਲੇਰ ਆਦਿ ਨੇ ਸਿਕਰਤ ਕੀਤੀ ਅਤੇ ਸੰਗਤਾਂ ਨਾਲ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅੰਤਿਮ ਛੋਹਾਂ ਦਿਤੀਆਂ। ਇਸ ਮੌਕੇ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਤੇਜ ਕੌਰ ਗਧਰਾਮ, ਸਿੰਗਾਰਾ ਸਿੰਘ, ਹਰਜੀਤ ਸਿੰਘ, ਬੀਬੀ ਪ੍ਰੀਤਮ ਕੌਰ ਜਟਾਣਾ, ਗੁਰਪ੍ਰੀਤ ਸਿੰਘ, ਬਲਕਾਰ ਸਿੰਘ, ਪਵਨਪ੍ਰੀਤ ਸਿੰਘ, ਗੁਰਤੇਜ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
Advertisement
Advertisement