ਹਲਕਾ ਖਰੜ ਦੇ ਅਕਾਲੀ ਵਰਕਰਾਂ ਦੀ ਮੀਟਿੰਗ
ਬੂਥ ਪੱਧਰ ’ਤੇ ਪਾਰਟੀ ਦੀ ਮਜ਼ਬੂਤੀ ਲਈ ਵਿਉਂਤਬੰਦੀ
Advertisement
ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਹਲਕਾ ਖਰੜ ਦੇ ਪਾਰਟੀ ਵਰਕਰਾਂ ਦੀ ਮੀਟਿੰਗ ਅੱਜ ਬਲਾਕ ਮਾਜਰੀ ਵਿੱਚ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਹਾਈਕਮਾਂਡ ਦੇ ਨਿਰਦੇਸ਼ਾਂ ਅਨੁਸਾਰ ਪਾਰਟੀ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਲਈ ਬੂਥ ਪੱਧਰ ਤੱਕ ਵਿਉਂਤਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਦਾ ਸੁਨੇਹਾ ਤੇ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਅੰਤ ਵਿੱਚ ਪਾਰਟੀ ਆਗੂਆਂ ਤੇ ਵਰਕਰਾਂ ਨੇ ਸ੍ਰੀ ਸੋਹਾਣਾ ਨੂੰ ਸਿਰੋਪਾਓ ਪਾ ਕੇ ਸਨਮਾਨ ਵੀ ਕੀਤਾ। ਇਸੇ ਦੌਰਾਨ ਰਵਿੰਦਰ ਸਿੰਘ ਖੇੜਾ ਅਤੇ ਹੋਰਨਾਂ ਆਗੂਆਂ ਤੇ ਪਾਰਟੀ ਵਰਕਰਾਂ ਨੇ ਪਾਰਟੀ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਪੂਰਾ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ। ਇਸ ਮੌਕੇ ਐੱਸਜੀਪੀਸੀ ਮੈਂਬਰ ਅਜਮੇਰ ਸਿੰਘ ਖੇੜਾ ਤੇ ਚਰਨਜੀਤ ਸਿੰਘ ਕਾਲੇਵਾਲ, ਸਾਹਿਬ ਸਿੰਘ ਬਡਾਲੀ, ਹਰਦੀਪ ਸਿੰਘ ਖਿਜ਼ਰਾਬਾਦ,ਦਿਲਬਾਗ ਸਿੰਘ ਮੀਆਂਪੁਰ, ਮਨਮੋਹਨ ਸਿੰਘ ਮਾਵੀ ਬੜੌਦੀ ਤੇ ਹੋਰ ਪਤਵੰਤੇ ਹਾਜ਼ਰ ਸਨ।
Advertisement
Advertisement