ਮੁਹਾਲੀ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ
ਮੁਹਾਲੀ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ 17 ਕਰੋੜ ਰੁਪਏ ਦੇ ਵਰਕ ਆਰਡਰ ਪਾਸ ਕੀਤੇ ਗਏ। ਇਸ ਮੀਟਿੰਗ ਵਿੱਚ ਸਹਿਰ ਦੀਆਂ ਬੁਨਿਆਦੀ ਲੋੜਾਂ ਅਤੇ ਵਿਕਾਸ ਕਾਰਜਾਂ ਨੂੰ ਧਿਆਨ ਵਿੱਚ ਰੱਖਦਿਆਂ ਕਈ ਵੱਡੇ ਫੈਸਲੇ ਲਏ ਗਏ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਕੌਂਸਲਰ ਅਤੇ ਵਿੱਤ ਠੇਕਾ ਕਮੇਟੀ ਦੇ ਮੈਂਬਰ ਜਸਵੀਰ ਸਿੰਘ ਮਣਕੂ, ਕਮਿਸਨਰ ਪਰਮਿੰਦਰ ਪਾਲ ਸਿੰਘ ਸਿੱਧੂ ਸਣੇ ਹੋਰ ਅਧਿਕਾਰੀ ਹਾਜ਼ਰ ਸਨ।
ਮੇਅਰ ਨੇ ਦੱਸਿਆ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਮੁਹਾਲੀ ਦੇ ਸਾਰੇ ਜੋਨਾਂ ਵਿੱਚ ਬਣੇ ਜਨਰਲ ਪਾਰਕਾਂ ਅਤੇ ਖਾਸ ਪਾਰਕਾਂ ਦੀ ਸੰਭਾਲ ਲਈ ਵੱਖਰੇ ਵਰਕ ਆਰਡਰ ਜਾਰੀ ਕੀਤੇ ਜਾਣਗੇ। ਹਰ ਜੋਨ ਵਿੱਚ ਨਿਰਧਾਰਤ ਰਕਮ ਨਾਲ ਪਾਰਕਾਂ ਦੀ ਮੈਨਟੇਨੈਂਸ ਨੂੰ ਯਕੀਨੀ ਬਣਾਇਆ ਜਾਵੇਗਾ, ਤਾਂ ਜੋ ਸਿਟੀ ਬਿਊਟੀਫ਼ਿਕੇਸਨ ਨੂੰ ਮਜ਼ਬੂਤੀ ਮਿਲ ਸਕੇ।
ਉਨ੍ਹਾਂ ਦੱਸਿਆ ਸਹਿਰ ਵਿੱਚ ਬਰਿਕ ਡਾਰਟ ਲਾਈਨਾਂ ਲਈ ਵੱਖ-ਵੱਖ ਕੰਮਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ’ਤੇ ਕਰੀਬ 4 ਕਰੋੜ ਰੁਪਏ ਖਰਚ ਹੋਣਗੇ। ਮੀਟਿੰਗ ਵਿੱਚ ਨਵੇਂ ਕੰਮਾਂ ਲਈ 5 ਕਰੋੜ ਰੁਪਏ ਦੇ ਨਵੇਂ ਐਸਟੀਮੇਟ ਵੀ ਤਿਆਰ ਕੀਤੇ ਗਏ ਹਨ, ਜਿਸ ਨਾਲ ਸਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਸੁਧਾਰਿਆ ਜਾ ਸਕੇਗਾ। ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਆਖਿਆ ਕਿ ਇਹ ਸਾਰੇ ਪ੍ਰਾਜੈਕਟ ਸਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਨ ਵੱਲ ਵੱਡਾ ਕਦਮ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਵਿਕਾਸ ਕੰਮਾਂ ਵਿੱਚ ਕੁਆਲਟੀ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ।