DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਹੀਦੀ ਸ਼ਤਾਬਦੀ ਸਬੰਧੀ ਗੁਰਦੁਆਰਾ ਤਾਲਮੇਲ ਕਮੇਟੀ ਦੀ ਮੀਟਿੰਗ

ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਵੱਲੋਂ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਪੁਰਬ ਸਮਾਗਮ ਸਬੰਧੀ ਮੀਟਿੰਗ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਦੀ ਪ੍ਰਧਾਨਗੀ ਹੇਠ ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਫੇਜ਼ 3ਬੀ1 ਵਿੱਚ ਹੋਈ। ਸੀਨੀਅਰ ਮੀਤ...
  • fb
  • twitter
  • whatsapp
  • whatsapp
featured-img featured-img
ਤਾਲਮੇਲ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਕਮੇਟੀ ਦੇ ਅਹੁਦੇਦਾਰ।
Advertisement

ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਵੱਲੋਂ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਪੁਰਬ ਸਮਾਗਮ ਸਬੰਧੀ ਮੀਟਿੰਗ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਦੀ ਪ੍ਰਧਾਨਗੀ ਹੇਠ ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਫੇਜ਼ 3ਬੀ1 ਵਿੱਚ ਹੋਈ।

ਸੀਨੀਅਰ ਮੀਤ ਪਧਾਨ ਮਨਜੀਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਵਿਲੱਖਣ ਤਰੀਕੇ ਨਾਲ ਮਨਾਇਆ ਜਾਵੇ। ਸੀਨੀਅਰ ਮੀਤ ਪ੍ਰਧਾਨ ਕਰਮ ਸਿੰਘ ਬਬਰਾ ਨੇ ਕਿਹਾ ਕਿ ਇਸ ਮੌਕੇ ਅੰਮ੍ਰਿਤ ਸੰਚਾਰ ਕਰ ਕੇ ਵੱਧ ਤੋਂ ਵੱਧ ਸੰਗਤ ਨੂੰ ਸਿੱਖੀ ਅਤੇ ਗੁਰੂ ਘਰ ਨਾਲ ਜੋੜਿਆ ਜਾਵੇ। ਸੀਨੀਅਰ ਮੀਤ ਪਧਾਨ ਅਮਰਜੀਤ ਸਿੰਘ ਪਾਹਵਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਵਿੱਚ ਅੰਮ੍ਰਿਤ ਸੰਚਾਰ ਕਰਨਾ ਵਧੀਆ ਉਪਰਾਲਾ ਹੋਵੇਗਾ। ਸ੍ਰੀ ਸੋਂਧੀ ਨੇ ਕਿਹਾ ਕਿ ਇਸ ਸਬੰਧ ਵਿੱਚ ਜਲਦੀ ਹੀ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਜਾਵੇਗੀ।

Advertisement

ਮੀਟਿੰਗ ਵਿਚ ਸੂਰਤ ਸਿੰਘ ਕਲਸੀ, ਬਿਕਰਮਜੀਤ ਸਿੰਘ ਹੂੰਝਣ, ਗੁਰਚਰਨ ਸਿੰਘ ਨੰਨੜ੍ਹਾ, ਪਦਮਜੀਤ ਸਿੰਘ, ਜਗਜੀਤ ਸਿੰਘ, ਸਰਬਜੀਤ ਸਿੰਘ ਬਾਜਵਾ, ਡਾ. ਸੋਹਣ ਸਿੰਘ ਸੂਦ, ਸੁਰਜੀਤ ਸਿੰਘ ਮਠਾੜੂ, ਪ੍ਰੀਤਮ ਸਿੰਘ, ਗੁਰਦਰਸ਼ਨ ਸਿੰਘ ਧੂਲਕੋਟ, ਕਮਲਜੀਤ ਸਿੰਘ, ਸਤਵੰਤ ਸਿੰਘ, ਮਨਜੀਤ ਸਿੰਘ ਭਲਾ, ਜਰਨੈਲ ਸਿੰਘ ਆਦਿ ਸ਼ਾਮਿਲ ਸਨ।

Advertisement
×