ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਪੈਨਸ਼ਨਰਜ਼ ਮਹਾਂ ਸੰਘ ਦੇ ਮੈਂਬਰਾਂ ਦੀ ਮੀਟਿੰਗ

ਸੰਜੀਵ ਬੱਬੀ ਚਮਕੌਰ ਸਾਹਿਬ, 10 ਫਰਵਰੀ ਪੰਜਾਬ ਪੈਨਸ਼ਨਰਜ਼ ਮਹਾਂ ਸੰਘ ਦੇ ਮੈਂਬਰਾਂ ਦੀ ਮੀਟਿੰਗ ਸੰਘ ਦੇ ਪ੍ਰਧਾਨ ਲੈਕਚਰਾਰ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਹੋਈ। ਸੰਘ ਦੇ ਸੀਨੀਅਰ ਮੈਂਬਰ ਲੈਕਚਰਾਰ ਲਛਮਣ ਸਿੰਘ ਅਤੇ ਪਵਨ ਕੁਮਾਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਮੂਹ...
ਸੰਘ ਦੇ ਮੈਂਬਰ ਸੁਰਿੰਦਰਜੀਤ ਵਰਮਾ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਸੰਜੀਵ ਬੱਬੀ

ਚਮਕੌਰ ਸਾਹਿਬ, 10 ਫਰਵਰੀ

Advertisement

ਪੰਜਾਬ ਪੈਨਸ਼ਨਰਜ਼ ਮਹਾਂ ਸੰਘ ਦੇ ਮੈਂਬਰਾਂ ਦੀ ਮੀਟਿੰਗ ਸੰਘ ਦੇ ਪ੍ਰਧਾਨ ਲੈਕਚਰਾਰ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਹੋਈ। ਸੰਘ ਦੇ ਸੀਨੀਅਰ ਮੈਂਬਰ ਲੈਕਚਰਾਰ ਲਛਮਣ ਸਿੰਘ ਅਤੇ ਪਵਨ ਕੁਮਾਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਮੂਹ ਮੈਂਬਰਾਂ ਨੇ ਲੰਬੇ ਸਮੇਂ ਤੋਂ ਮੰਗਾਂ ਨਾ ਮੰਨਣ ’ਤੇ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਕਿ 288 ਮਹੀਨੇ ਦਾ ਰਹਿੰਦਾ ਬਕਾਇਆ ਦਿੱਤਾ ਜਾਵੇ, ਬੱਝਵਾਂ ਮੈਡੀਕਲ ਭੱਤਾ, ਮੈਡੀਕਲ ਕੈਸ਼ਲੈਸ ਸਕੀਮ ਲਾਗੂ ਕਰਨ ਅਤੇ ਸੁਪਰੀਮ ਕੋਰਟ ਸਮੇਤ ਹਾਈ ਕੋਰਟ ਦੇ ਫੈਸਲੇ ਜੋ ਉਨ੍ਹਾਂ ਦੇ ਹੱਕ ਵਿੱਚ ਹੋਏ ਹਨ ਸਮੇਤ ਹੋਰ ਮੰਗਾਂ ਵੀ ਤੁਰੰਤ ਲਾਗੂ ਕੀਤੀਆਂ ਜਾਣ ਨਹੀਂ ਤਾਂ ਉਹ ਪੰਜਾਬ ਸਰਕਾਰ ਪ੍ਰਤੀ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਤੋਂ ਪਹਿਲਾਂ ਸਮੂਹ ਮੈਂਬਰਾਂ ਨੇ ਸੰਘ ਦੇ ਵਿਛੜੇ ਮੈਂਬਰ ਪਿਆਰਾ ਸਿੰਘ, ਗੁਰਮੀਤ ਸਿੰਘ ਅਤੇ ਗੁਰਦੇਵ ਕੌਰ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਇਸ ਮਹੀਨੇ ਜਨਮ ਦਿਨ ਵਾਲੇ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੁਰਿੰਦਰਜੀਤ ਵਰਮਾ, ਕੈਪਟਨ ਹਰਪਾਲ ਸਿੰਘ, ਗੁਰਦਿਆਲ ਸਿੰਘ, ਨੌਹਰੀਆ ਸਿੰਘ, ਹਰਚੰਦ ਸਿੰਘ, ਸ਼ਾਮ ਲਾਲ, ਕੈਪਟਨ ਗੁਰਦੇਵ ਸਿੰਘ, ਡਾ ਬੁੱਧ ਸਿੰਘ, ਪ੍ਰਗਟ ਸਿੰਘ, ਨਿਰਮਲ ਸਿੰਘ ਅਤੇ ਸੁਰਜੀਤ ਸਿੰਘ ਹਾਜ਼ਰ ਸਨ।

Advertisement
Show comments