ਰੀਅਲ ਅਸਟੇਟ ਸੈਕਟਰ ਲਈ ਬਣਾਈ ਕਮੇਟੀ ਦੀ ਮੀਟਿੰਗ
ਰੀਅਲ ਅਸਟੇਟ ਸੈਕਟਰ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਵਿਸ਼ੇਸ਼ ਕਮੇਟੀ ਦੀ ਪਲੇਠੀ ਮੀਟਿੰਗ ਇਥੇ ਫੇਜ਼-8 ਸਥਿਤ ਪੁੱਡਾ ਭਵਨ ਵਿੱਚ ਹੋਈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਰੀਅਲ ਅਸਟੇਟ ਸੈਕਟਰ ਵੱਲੋਂ ਸੂਬੇ ਦੇ...
Advertisement
ਰੀਅਲ ਅਸਟੇਟ ਸੈਕਟਰ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਵਿਸ਼ੇਸ਼ ਕਮੇਟੀ ਦੀ ਪਲੇਠੀ ਮੀਟਿੰਗ ਇਥੇ ਫੇਜ਼-8 ਸਥਿਤ ਪੁੱਡਾ ਭਵਨ ਵਿੱਚ ਹੋਈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਰੀਅਲ ਅਸਟੇਟ ਸੈਕਟਰ ਵੱਲੋਂ ਸੂਬੇ ਦੇ ਵਿਕਾਸ ਵਿੱਚ ਪਾਏ ਯੋਗਦਾਨ ਨੂੰ ਬਾਖ਼ੂਬੀ ਸਮਝਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਕਮੇਟੀ ਸਰਕਾਰ ਨੂੰ ਆਪਣੇ ਸੁਝਾਅ ਦੇ ਕੇ ਰੀਅਲ ਅਸਟੇਟ ਸੈਕਟਰ ਵਿੱਚ ਨਵੇਂ ਮਿਆਰ ਸਥਾਪਤ ਕਰੇਗੀ। ਮੀਟਿੰਗ ਵਿੱਚ ਪੰਜਾਬ ਸੀ ਆਰ ਈ ਡੀ ਏ ਆਈ ਦੇ ਪ੍ਰਧਾਨ ਜਗਜੀਤ ਸਿੰਘ ਮਾਝਾ ਨੇ ਕਮੇਟੀ ਬਣਾਉਣ ਦੀ ਸ਼ਲਾਘਾ ਕੀਤੀ। ਕਮੇਟੀ ਦੇ ਚੇਅਰਮੈਨ ਦੀਪਕ ਗਰਗ ਨੇ ਕਿਹਾ ਕਿ ਕਮੇਟੀ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਏਗੀ। ਇਸ ਦੌਰਾਨ ਜਲੰਧਰ ਅਤੇ ਲੁਧਿਆਣਾ ਵਿੱਚ ਬਿਲਡਰਾਂ ਅਤੇ ਸੰਬਧਤ ਵਿਕਾਸ ਅਥਾਰਿਟੀਆਂ ਵਿਚਾਲੇ ਮੀਟਿੰਗ ਲਈ ਸਹਿਮਤੀ ਦਿੱਤੀ ਗਈ। ਇਸ ਮੌਕੇ ਮੈਂਬਰਾਂ ਵੱਲੋਂ ਸੁਝਾਅ ਦਿੱਤੇ ਗਏ।
Advertisement
Advertisement
×

