DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ

ਨਗਰ ਨਿਗਮ ਮੁਹਾਲੀ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਵਿਕਾਸ ਸਬੰਧੀ ਕਈ ਮਤਿਆਂ ਅਤੇ ਵਿੱਤੀ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਕਮੇਟੀ ਵੱਲੋਂ...

  • fb
  • twitter
  • whatsapp
  • whatsapp
Advertisement

ਨਗਰ ਨਿਗਮ ਮੁਹਾਲੀ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਵਿਕਾਸ ਸਬੰਧੀ ਕਈ ਮਤਿਆਂ ਅਤੇ ਵਿੱਤੀ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਕਮੇਟੀ ਵੱਲੋਂ ਲਗਪਗ 22.22 ਕਰੋੜ ਰੁਪਏ ਦੇ ਕੰਮਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਮਨਜ਼ੂਰੀਆਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਢਾਂਚਾਗਤ ਵਿਕਾਸ, ਸਫ਼ਾਈ ਪ੍ਰਬੰਧ, ਪਾਣੀ ਸਪਲਾਈ, ਸੀਵਰੇਜ ਪ੍ਰਣਾਲੀ, ਬਿਜਲੀ ਮੁਰੰਮਤ, ਗ੍ਰੀਨ ਬੈਲੇਟ ਵਿਕਾਸ, ਸੜਕਾਂ ਦੇ ਕੰਮ ਅਤੇ ਹੋਰ ਲੋਕ-ਹਿੱਤ ਸਹੂਲਤਾਂ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਕਰੀਬ 6 ਕਰੋੜ ਰੁਪਏ ਦੇ ਨਵੇਂ ਐਸਟੀਮੇਟਾਂ ਨੂੰ ਵੀ ਪਾਸ ਕੀਤਾ ਗਿਆ ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਨਵੇਂ ਵਿਕਾਸ ਕੰਮ ਸ਼ੁਰੂ ਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਤਾਜ਼ਾ ਟੈਂਡਰ ਜਾਰੀ ਕਰਨ ਦਾ ਰਾਹ ਖੁੱਲ੍ਹੇਗਾ।

ਉਨ੍ਹਾਂ ਦੱਸਿਆ ਕਿ ਪਾਸ ਕੀਤੇ ਗਏ ਜ਼ਿਆਦਾਤਰ ਕੰਮਾਂ ਦਾ ਕੇਂਦਰ ਸੌਲਿਡ ਵੇਸਟ ਮੈਨੇਜਮੈਂਟ ਨਾਲ ਸਬੰਧਤ ਹੈ ਜਿਸ ਨਾਲ ਮੁਹਾਲੀ ਵਿੱਚ ਸਫ਼ਾਈ ਵਿਵਸਥਾ ਠੀਕ ਹੋਵੇਗੀ। ਇਸ ਦੇ ਨਾਲ ਹੀ ਪਾਣੀ ਸਪਲਾਈ ਅਤੇ ਸੀਵਰੇਜ ਸਿਸਟਮ ਦੀ ਮੁਰੰਮਤ ’ਤੇ ਵੀ ਖ਼ਾਸ ਧਿਆਨ ਦਿੱਤਾ ਗਿਆ ਹੈ ਤਾਂ ਜੋ ਰਿਹਾਇਸ਼ੀ, ਉਦਯੋਗਿਕ ਅਤੇ ਪਿੰਡਾਂ ਵਾਲੇ ਇਲਾਕਿਆਂ ਵਿੱਚ ਨਿਰਵਿਘਨ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣ। ਇੱਥੇ ਸਨਅਤੀ ਖੇਤਰ ਫੇਜ਼-8 ਏ ਅਤੇ 8ਬੀ ਵਿੱਚ ਪਾਣੀ ਦੀ ਸਪਲਾਈ ਸੁਚਾਰੂ ਕਰਨ ਲਈ ਅੰਡਰ ਗਰਾਊਂਡ ਸਟੋਰੇਜ ਰਿਜ਼ਰਵਾਇਰ ਬਣਾਇਆ ਜਾ ਰਿਹਾ ਹੈ ਜਿਸ ’ਤੇ 1.35 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਤੋਂ ਇਲਾਵਾ ਸੜਕ ਢਾਂਚੇ ਦੇ ਸੁਧਾਰ ਅਤੇ ਲੋਕ-ਸਹੂਲਤਾਂ ਜਿਵੇਂ ਕਿ ਲਾਇਬ੍ਰੇਰੀਆਂ, ਪਾਰਕ, ਓਪਨ ਜਿਮ ਅਤੇ ਸਟਰੀਟ ਲਾਈਟਾਂ ਦੀ ਮੁਰੰਮਤ ਨਾਲ ਜੁੜੇ ਪ੍ਰਾਜੈਕਟ ਵੀ ਮਨਜ਼ੂਰ ਕੀਤੇ ਗਏ ਹਨ।

Advertisement

Advertisement
Advertisement
×