ਖਰੜ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਮੀਟਿੰਗ
ਕਾਂਗਰਸੀ ਵਰਕਰਾਂ ਦੀ ਇਕੱਤਰਤਾ
Advertisement
ਇਥੇ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਵੱਲੋਂ ਖਰੜ ਸ਼ਹਿਰ ਦੀਆਂ ਗੰਭੀਰ ਸਮੱਸਿਆਵਾਂ ਬਾਰੇ ਇੱਕ ਮੀਟਿੰਗ ਸ੍ਰੀ ਰਾਮ ਭਵਨ ਖਰੜ ਵਿੱਚ ਕੀਤੀ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਕੀਤੀ ਗਈ।
ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਸਾਮਲ ਹੋਏ ਸ਼ਹਿਰ ਦੇ ਪਤਵੰਤਿਆਂ, ਕਾਂਗਰਸੀ ਵਰਕਰਾਂ ਅਤੇ ਸਥਾਨਕ ਲੋਕਾਂ ਨੇ ਆਪਣੀ ਹਾਜ਼ਰੀ ਭਰ ਕੇ ਖਰੜ ਸ਼ਹਿਰ ਦੀਆਂ ਸਮੱਸਿਆਵਾਂ ਉਭਾਰੀਆਂ। ਬੁਲਾਰਿਆਂ ਨੇ ਖਰੜ ਦੀਆਂ ਖਰਾਬ ਸੜਕਾਂ, ਪੀਣ ਵਾਲੇ ਪਾਣੀ ਦੀ ਕਮੀ, ਨਿਕਾਸੀ ਪ੍ਰਣਾਲੀ ਦੀ ਬੇਹਾਲ ਹਾਲਤ, ਸਿਹਤ ਤੇ ਸਿੱਖਿਆ ਸੰਸਥਾਵਾਂ ਦੀ ਘਾਟ ਅਤੇ ਟਰੈਫਿਕ ਜਾਮ ਦੀ ਸਮੱਸਿਆ ਦਾ ਵਿਸਥਾਰ ਨਾਲ ਜ਼ਿਕਰ ਕੀਤਾ।
Advertisement
ਇਸ ਮੌਕੇ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਵਾਅਦਾ ਕੀਤਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਹਮੇਸ਼ਾ ਸੰਘਰਸ਼ ਕਰਦੀ ਰਹੇਗੀ ਅਤੇ ਜਲਦੀ ਹੀ ਵੱਡਾ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਮੀਟਿੰਗ ਵਿੱਚ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਨਟਰਾਜਨ ਕੌਸਲ, ਸਾਬਕਾ ਬਲਾਕ ਪ੍ਰਧਾਨ ਗੁਰਿੰਦਰ ਸਿੰਘ ਗਿੱਲ ਬਡਾਲਾ, ਹੇਮੰਤ ਸ਼ਰਮਾ ਨੀਲੂ, ਮੀਤ ਪ੍ਰਧਾਨ ਰਘਬੀਰ ਸਿੰਘ ਬੰਗੜ, ਸਾਬਕਾ ਕੌਂਸਲਰ ਮਲਾਗਰ ਸਿੰਘ, ਪ੍ਰੇਮ ਸ਼ਰਮਾ, ਮਨਜੀਤ ਸਿੰਘ ਬਾਜਵਾ, ਵਰਿੰਦਰ ਭਾਮਾ, ਪਰਵਿੰਦਰ ਸਿੰਘ ਸੈਣੀ, ਹਰਵਿੰਦਰ ਸਿੰਘ ਬਿੰਦਾ ਹਾਜ਼ਰ ਸਨ।
Advertisement