ਵਾਰਡ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 10 ਜੁਲਾਈ
ਆਮ ਆਦਮੀ ਪਾਰਟੀ ਦੇ ਸਰਹਿੰਦ-ਫਤਹਿਗੜ੍ਹ ਸਾਹਿਬ ਦੇ ਵਾਰਡ ਨੰਬਰ 18 ਦੇ ਵਲੰਟੀਅਰਾਂ ਅਤੇ ਆਗੂਆਂ ਦੀ ਵਾਰਡ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਹਿਮ ਮੀਟਿੰਗ ਹੋਈ। ਲੋਕਾਂ ਨੇ ਸਫ਼ਾਈ, ਪਾਣੀ ਦੀ ਸਪਲਾਈ ਅਤੇ ਸੀਵਰੇਜ ਦੀ ਮੰਦੀ ਹਾਲਤ ਹੋਣ ਦਾ ਦੋਸ਼ ਲਾਇਆ। ਹਲਕਾ ਸੰਗਠਨ ਇੰਚਾਰਜ ਐਡਵੋਕੇਟ ਗੁਰਮੀਤ ਸਿੰਘ ਬਾਜਵਾ ਨੇ ਤੁਰੰਤ ਹੱਲ ਕਰਨ ਦਾ ਭਰੋਸਾ ਦਿੱਤਾ। ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਕੌਂਸਲ ਵਲੋਂ ਵਾਰਡ ਵਾਸੀਆਂ ਦੀਆਂ ਮੁਸ਼ਕਲਾਂ ਵੱਲ ਧਿਆਨ ਨਾ ਦੇਣ ’ਤੇ ਦੁੱਖ ਪ੍ਰਗਟ ਕਰਦਿਆ ਲੋਕਾਂ ਦੇ ਮਸਲੇ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਪਾਰਟੀ ਦੇ ਜ਼ਿਲ੍ਹਾ ਖਜ਼ਾਨਚੀ ਮੋਹਿਤ ਸੂਦ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਲਈ ਪਾਬੰਦ ਹੈ ਅਤੇ ਲੋਕਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿਤੀ ਜਾਵੇਗੀ। ਇਸ ਮੌਕੇ ਸਾਬਕਾ ਆਈਟੀਓ ਓਮ ਪ੍ਰਕਾਸ਼, ਭਗਤ ਰਾਮ, ਖੇਮ ਸਿੰਘ ਕਾਹਲੋਂ, ਦੀਦਾਰ ਸਿੰਘ ਮਾਵੀ, ਸਰਚਾਂਦ ਲਹਿਰ ਕ੍ਰਾਂਤੀ, ਪੂਜਾ ਰਾਣੀ, ਪ੍ਰਿਯੰਕਾ ਸੂਦ, ਜਯੋਤੀ ਸੂਦ, ਰਾਜ ਕੌਰ ਕਾਹਲੋਂ, ਰਣਜੀਤ ਸਿੰਘ, ਬਬੀਤਾ, ਕ੍ਰਿਸ਼ਨਾ, ਕੁਸਮ, ਧਰਮਿੰਦਰ ਸਿੰਘ, ਇੰਦਰਜੀਤ ਕੌਰ, ਇੰਦੂ, ਗੁਰਦੀਪ ਸਿੰਘ, ਮਨਜੋਤ ਸਿੰਘ ਅਤੇ ਹਰਜੀਤ ਸਿੰਘ ਨੇ ਸੰਬੋਧਨ ਕੀਤਾ। ਵਾਰਡ ਇੰਚਾਰਜ ਸੁਖਵਿੰਦਰ ਕੌਰ ਮਾਵੀ ਨੇ ਸਮੱਸਿਆਵਾਂ ਬਾਰੇ ਚਾਨਣਾ ਪਾਇਆ।