ਖਰੀਦ ਏਜੰਸੀਆਂ ਤੇ ਆੜ੍ਹਤੀਆਂ ਨਾਲ ਮੀਟਿੰਗ
ਮਾਰਕੀਟ ਕਮੇਟੀ ਅਮਲੋਹ ਦੀ ਚੇਅਰਪਰਸਨ ਸੁਖਵਿੰਦਰ ਕੌਰ ਗਹਿਲੋਤ ਨੇ ਝੋਨੇ ਦੀ ਖਰੀਦ ਸਬੰਧੀ ਆੜ੍ਹਤੀ, ਸ਼ੈਲਰ ਮਾਲਕਾਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਮੰਡੀਆਂ ਵਿਚ ਝੋਨਾ ਸੁਕਾ ਕੇ ਲਿਆਉਣ ਲਈ...
Advertisement
ਮਾਰਕੀਟ ਕਮੇਟੀ ਅਮਲੋਹ ਦੀ ਚੇਅਰਪਰਸਨ ਸੁਖਵਿੰਦਰ ਕੌਰ ਗਹਿਲੋਤ ਨੇ ਝੋਨੇ ਦੀ ਖਰੀਦ ਸਬੰਧੀ ਆੜ੍ਹਤੀ, ਸ਼ੈਲਰ ਮਾਲਕਾਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਮੰਡੀਆਂ ਵਿਚ ਝੋਨਾ ਸੁਕਾ ਕੇ ਲਿਆਉਣ ਲਈ ਕਹਿਣ ਤਾਂ ਜੋ ਵੇਚਣ ਸਮੇਂ ਉਨ੍ਹਾਂ ਨੂੰ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਦਸਿਆ ਕਿ ਕਮੇਟੀ ਵਲੋਂ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਗੁਰਜੀਤ ਸਿੰਘ, ਅਕਾਊਟੈਂਟ ਪਰਮਵੀਰ ਢਿੱਲੋਂ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ ਮੌਜੂਦ ਸਨ।
Advertisement
Advertisement