ਦੁਸਹਿਰਾ ਮਨਾਉਣ ਸਬੰਧੀ ਧਾਰਮਿਕ ਸੰਸਥਾਵਾਂ ਨਾਲ ਮੀਟਿੰਗ
ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਦੁਸਹਿਰਾ ਮਨਾਉਣ ਸਬੰਧੀ ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਰਾਮਲੀਲਾ ਅਤੇ ਦਸਹਿਰਾ ਪ੍ਰੋਗਰਾਮ ਨਿਯਮਤ ਤਰੀਕੇ ਨਾਲ ਸਾਰੀਆਂ ਸੰਸਥਾਵਾਂ ਦੀ...
Advertisement
ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਦੁਸਹਿਰਾ ਮਨਾਉਣ ਸਬੰਧੀ ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਰਾਮਲੀਲਾ ਅਤੇ ਦਸਹਿਰਾ ਪ੍ਰੋਗਰਾਮ ਨਿਯਮਤ ਤਰੀਕੇ ਨਾਲ ਸਾਰੀਆਂ ਸੰਸਥਾਵਾਂ ਦੀ ਸਾਂਝ ਨਾਲ ਕਰਵਾਏ ਜਾਣਗੇ, ਜਿਸ ਦੀ ਸਾਰਿਆਂ ਨੇ ਸਹਿਮਤੀ ਦਿੱਤੀ। ਸ੍ਰੀ ਰਾਮ ਦਸਹਿਰਾ ਕਮੇਟੀ ਦੇ ਪ੍ਰਧਾਨ ਵਿੱਕੀ ਮਿੱਤਲ ਨੇ ਵਿਧਾਇਕ ਵਲੋਂ ਸਾਰੀਆਂ ਸੰਸਥਾਵਾਂ ਨੂੰ ਇਕੱਠੇ ਕਰਕੇ ਦਸਹਿਰਾ ਸਾਂਝੇ ਤੌਰ ’ਤੇ ਮਨਾਉਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ। ਵਿਧਾਇਕ ਗੈਰੀ ਬੜਿੰਗ ਨੇ ਹਰ ਸਹਿਯੋਗ ਦਾ ਭਰੋਸਾ ਦਿੰਦੇ ਹੋਏ ਦੱਸਿਆ ਕਿ 2 ਅਕਤੂਬਰ ਨੂੰ ਅਮਲੋੋਹ ਲੜਕਿਆ ਦੇ ਸਕੂਲ ਦੇ ਗਰਾਊਂਡ ਵਿੱਚ ਇਹ ਤਿਉਹਾਰ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਮੌਕੇ ਪ੍ਰਸਿੱਧ ਗਾਇਕ ਆਰ ਨੇਤ ਦਾ ਖੁੱਲ੍ਹਾ ਅਖਾੜਾ ਲੱਗੇਗਾ।
Advertisement
Advertisement