ਚੰਡੀਗੜ੍ਹ: ਚੰਡੀਗੜ੍ਹ ਹਾਊਸਿੰਗ ਬੋਰਡ ਦੇ ਅਲਾਟੀਆਂ ਦੀ ‘ਮਕਾਨ ਬਚਾਓ ਕਮੇਟੀ’ ਜੱਥਬੰਦੀ ਦੇ ਵਫਦ ਨੇ ਕਮੇਟੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਦੀ ਕੌਮੀ ਕਾਰਜਕਾਰਣੀ ਮੈਂਬਰ ਸੱਤਪਾਲ ਜੈਨ ਨਾਲ ਮੁਲਾਕਾਤ ਕੀਤੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਚੰਡੀਗੜ੍ਹ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੇ ਨਾਂ ਮੰਗ ਪੱਤਰ ਸੌਂਪੇ। ਮੰਗ ਪੱਤਰਾਂ ’ਚ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਮਕਾਨਾਂ ’ਚ ਕੀਤੀਆਂ ਉਸਾਰੀਆਂ ਤੇ ਹੋਰ ਬਦਲਾਵਾਂ ਨੂੰ ਦਿੱਲੀ ਕਮੇਟੀ ਦੇ ਪੈਟਰਨ ’ਤੇ ਰੈਗੂਲਰ ਕਰਨ ਦੀ ਮੰਗ ਕਤੀ ਗਈ। ਕਮੇਟੀ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਨੂੰ ਸੱਤ ਪਾਲ ਜੈਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਚੰਡੀਗੜ੍ਹ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੂੰ ਭੇਜ ਦਿੱਤੇ। ਸ੍ਰੀ ਜੈਨ ਨੇ ਕਿਹਾ ਕਿ ਹਾਊਸਿੰਗ ਬੋਰਡ ਦੇ ਫਲੈਟਾਂ ਦੇ ਜੱਥੇਬੰਦੀ ਨੇ ਇਸ ਤੋਂ ਪਹਿਲਾਂ ਵੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਮੀਮੋ ਭੇਜਿਆ ਸੀੇ। -ਖੇਤਰੀ ਪ੍ਰਤੀਨਿਧ