ਪੱਤਰ ਪ੍ਰੇਰਕ
ਚੰਡੀਗੜ੍ਹ, 3 ਮਈ
ਕੋਆਰਡੀਨੇਸ਼ਨ ਕਮੇਟੀ ਆਫ਼ ਗੌਰਮਿੰਟ ਐਂਡ ਐੱਮ.ਸੀ. ਐਂਪਲਾਈਜ਼ ਐਂਡ ਵਰਕਰਜ਼ ਯੂ.ਟੀ. ਚੰਡੀਗੜ੍ਹ ਦੇ ਆਗੂਆਂ ਦੀ ਮੀਟਿੰਗ ਚੀਫ਼ ਇੰਜਨੀਅਰ ਸੀ.ਬੀ. ਓਝਾ ਨਾਲ ਹੋਈ। ਯੂ.ਟੀ. ਚੀਫ਼ ਇੰਜਨੀਅਰ ਦੇ ਚੈਂਬਰ ਵਿੱਚ ਹੋਈ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਸਤਿੰਦਰ ਸਿੰਘ ਤੇ ਜਨਰਲ ਸਕੱਤਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਇੰਜਨੀਅਰਿੰਗ ਵਿਭਾਗ ਵਿੱਚ ਖਾਲੀ ਪਈਆਂ ਸਾਰੀਆਂ ਆਸਾਮੀਆਂ ਭਰਨ ਦੀ ਪ੍ਰਕਿਰਿਆ ਛੇਤੀ ਸ਼ੁਰੂ ਕੀਤੀ ਜਾਵੇਗੀ। ਤਰੱਕੀਆਂ ਦੀਆਂ ਆਸਾਮੀਆਂ ਨੂੰ ਪ੍ਰਸੋਨਲ ਵਿਭਾਗ ਦੀ ਗਾਈਡਲਾਈਨਜ਼ ਆਉਣ ਤੋਂ ਬਾਅਦ 15 ਦਿਨਾਂ ਦੇ ਅੰਦਰ-ਅੰਦਰ ਭਰਿਆ ਜਾਵੇਗਾ। ਇਹ ਵੀ ਭਰੋਸਾ ਦਿੱਤਾ ਗਿਆ ਕਿ ਪ੍ਰਸ਼ਾਸਨ ਦੇ ਨਿਰਦੇਸ਼ਾਂ ਅਨੁਸਾਰ ਠੇਕਾ ਬਦਲਣ ’ਤੇ ਕਿਸੇ ਵੀ ਵਰਕਰ ਨੂੰ ਕੱਢਿਆ ਨਹੀਂ ਜਾਵੇਗਾ। ਆਗੂਆਂ ਨੇ ਦੱਸਿਆ ਕਿ ਮੀਟਿੰਗ ਇਨ੍ਹਾਂ ਤੋਂ ਇਲਾਵਾ ਹੋਰ ਮੰਗਾਂ ਮੰਨਣ ਅਤੇ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਮਿਲਿਆ। ਮੀਟਿੰਗ ਵਿੱਚ ਕੋਆਰਡੀਨੇਸ਼ਨ ਕਮੇਟੀ ਵੱਲੋਂ ਪ੍ਰਧਾਨ ਅਨਿਲ ਕੁਮਾਰ, ਜਨਰਲ ਸਕੱਤਰ ਰਵੀ ਚੰਦਰ, ਸੁਬਰਾਮਣੀ ਮਾਈਕਲ, ਆਊਟਸੋਰਸਡ ਵਰਕਰਾਂ ਦੇ ਪ੍ਰਤੀਨਿਧੀ ਬਲਵਿੰਦਰ ਸਿੰਘ ਵੀ ਸ਼ਾਮਲ ਸਨ।