ਸਕੂਲ ’ਚ ਵਿਦਿਆਰਥਣਾਂ ਦਾ ਮਹਿੰਦੀ ਮੁਕਾਬਲਾ
ਖਿਜ਼ਰਾਬਾਦ ਦੇ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ਵਿੱਚ ਤੀਆਂ ਮਨਾਈਆਂ। ਇਸ ਮੌਕੇ ਵਿਦਿਆਰਥਣਾਂ ਦਾ ਮਹਿੰਦੀ ਮੁਕਾਬਲਾ ਹੋਇਆ ਜਦਕਿ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ। ਪ੍ਰਬੰਧਕ ਕਮੇਟੀ ਵਲੋਂ ਸਕੂਹ ਸਟਾਫ਼ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੌਰਾਨ ਚੇਅਰਮੈਨ ਹਰਚਰਨ ਸਿੰਘ ਨੇ...
Advertisement
ਖਿਜ਼ਰਾਬਾਦ ਦੇ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ਵਿੱਚ ਤੀਆਂ ਮਨਾਈਆਂ। ਇਸ ਮੌਕੇ ਵਿਦਿਆਰਥਣਾਂ ਦਾ ਮਹਿੰਦੀ ਮੁਕਾਬਲਾ ਹੋਇਆ ਜਦਕਿ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ। ਪ੍ਰਬੰਧਕ ਕਮੇਟੀ ਵਲੋਂ ਸਕੂਹ ਸਟਾਫ਼ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੌਰਾਨ ਚੇਅਰਮੈਨ ਹਰਚਰਨ ਸਿੰਘ ਨੇ ਸਾਉਣ ਦੇ ਮਹੀਨੇ ਦੀ ਮਹੱਤਤਾ, ਜਦਕਿ ਅਧਿਆਪਕਾ ਨੀਨਾ ਤੇ ਅਮਨਪ੍ਰੀਤ ਕੌਰ ਨੇ ਤੀਆਂ ਸਬੰਧੀ ਜਾਣਕਾਰੀ ਦਿੱਤੀ। ਵਿਦਿਆਰਥਣਾਂ ਦੇ ਮਹਿੰਦੀ ਲਗਾਉਣ ਦੇ ਮੁਕਾਬਲੇ ਵਿੱਚ ਬਾਬਾ ਅਜੀਤ ਸਿੰਘ ਹਾਊਸ ਦੀਆਂ ਅਸ਼ਮਨਜੋਤ, ਟਵਿੰਕਲ ਤੇ ਗੁਰਵਰਦਨਾ ਪਹਿਲੇ ਸਥਾਨ ’ਤੇ ਰਹੀਆਂ, ਜਦਕਿ ਬਾਬਾ ਫ਼ਤਹਿ ਸਿੰਘ ਹਾਊਸ ਦੀਆਂ ਜਸਨਪ੍ਰੀਤ, ਪ੍ਰਿੰਸ ਤੇ ਜਸਮੀਨ ਦੂਜੇ ਅਤੇ ਬਾਬਾ ਜ਼ੋਰਵਾਰ ਸਿੰਘ ਹਾਊਸ ਦੀਆਂ ਲਵਪ੍ਰੀਤ, ਆਰੂਸੀ ਤੇ ਕਿਰਨਜੋਤ ਤੀਜੇ ਸਥਾਨ ’ਤੇ ਰਹੀਆਂ। ਅੰਤ ਵਿੱਚ ਵਿਦਿਆਰਥਣਾਂ ਨੇ ਅਧਿਆਪਕਾਵਾਂ ਨੇ ਲੋਕ ਨਾਚ ਗਿੱਧੇ ਦੀ ਪੇਸ਼ਕਾਰੀ ਕਰਦਿਆਂ ਧਮਾਲਾਂ ਪਾਈਆਂ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਤੋਂ ਇਲਾਵਾ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਸਤਨਾਮ ਸਿੰਘ ਅਤੇ ਬਲਜੀਤ ਸਿੰਘ ਹਾਜ਼ਰ ਸਨ।
Advertisement
Advertisement