ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਮਈ
ਚੰਡੀਗੜ੍ਹ ਵਿੱਚ ਲੰਘੀ ਰਾਤ ਤੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਨੇ ਮੌਸਮ ਖੁਸ਼ਗਵਾਰ ਕਰ ਦਿੱਤਾ ਹੈ। ਉੱਥੇ ਹੀ ਸਵੇਰ ਸਮੇਂ ਪਏ ਮੀਂਹ ਨੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਦfਵਾਈ ਹੈ। ਮੌਸਮ ਵਿੱਚ ਅਚਾਨਕ ਆਈ ਤਬਦੀਲੀ ਕਰਕੇ ਪਾਰਾ ਆਮ ਨਾਲੋਂ 5 ਡਿਗਰੀ ਡਿੱਗ ਗਿਆ। ਮੌਸਮ ਵਿਭਾਗ ਅਨੁਸਾਰ 12, 13 ਅਤੇ 14 ਮਈ ਨੂੰ ਮੀਂਹ ਪੈਣ ਦੇ ਆਸਾਰ ਹਨ। ਉਸ ਤੋਂ ਬਾਅਦ ਵੀ ਬਦਲਵਾਈ ਰਹੇਗੀ।ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਚੰਡੀਗੜ੍ਹ ਵਿੱਚ 1 ਐੱਮਐੱਮ ਮੀਂਹ ਦਰਜ ਕੀਤਾ ਗਿਆ ਹੈ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 33.8 ਡਿਗਰੀ ਸੈਲਸੀਅਸ ਸੀ ਜੋ ਕਿ ਆਮ ਨਾਲੋਂ 5 ਡਿਗਰੀ ਘੱਟ ਸੀ। ਘੱਟ ਤੋਂ ਘੱਟ ਤਾਪਮਾਨ 24.6 ਡਿਗਰੀ ਸੈਲਸੀਅਸ ਦਰਜ ਕੀਤਾ ਹੈ।