ਚੰਡੀਗੜ੍ਹ ਵਿੱਚ ਮੀਂਹ ਕਰ ਕੇ ਪਾਰਾ ਡਿੱਗਿਆ : The Tribune India

ਚੰਡੀਗੜ੍ਹ ਵਿੱਚ ਮੀਂਹ ਕਰ ਕੇ ਪਾਰਾ ਡਿੱਗਿਆ

ਚੰਡੀਗੜ੍ਹ ਵਿੱਚ ਮੀਂਹ ਕਰ ਕੇ ਪਾਰਾ ਡਿੱਗਿਆ

ਚੰਡੀਗੜ੍ਹ ਵਿੱਚ ਸ਼ਨਿਚਰਵਾਰ ਨੂੰ ਮੀਂਹ ਵਿੱਚ ਇਕ ਸੜਕ ’ਤੇ ਛਤਰੀ ਲੈ ਕੇ ਜਾਂਦੇ ਹੋਏ ਸਕੂਲੀ ਵਿਦਿਆਰਥੀ। -ਫੋਟੋ: ਰਵੀ ਕੁਮਾਰ

ਆਤਿਸ਼ ਗੁਪਤਾ

ਚੰਡੀਗੜ੍ਹ, 18 ਮਾਰਚ

ਪਹਾੜੀ ਇਲਾਕਿਆਂ ਵਿੱਚ ਦੋ-ਤਿੰਨ ਦਿਨਾਂ ਤੋਂ ਹੋ ਰਹੀ ਗੜੇਮਾਰੀ ਤੇ ਮੀਂਹ ਤੋਂ ਬਾਅਦ ਮੈਦਾਨੀ ਇਲਾਕਿਆਂ ਵਿੱਚ ਪੈ ਰਹੇ ਮੀਂਹ ਨੇ ਮੁੜ ਕੰਬਣੀ ਛੇੜ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਮੀਂਹ ਕਰ ਕੇ ਤਾਪਮਾਨ ਹੇਠਾਂ ਡਿੱਗ ਗਿਆ ਹੈ। ਉੱਥੇ ਹੀ ਸ਼ਹਿਰ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਸਿਟੀ ਬਿਊਟੀਫੁੱਲ ’ਚ 36 ਘੰਟਿਆਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਅਤੇ ਠੰਢੀਆਂ ਹਵਾਵਾਂ ਨੇ ਲੋਕਾਂ ਨੂੰ ਘਰ ਬੈਠਣ ਲਈ ਮਜਬੂਰ ਕਰ ਦਿੱਤਾ ਹੈ। ਮੀਂਹ ਕਰ ਕੇ ਪਾਰਾ ਆਮ ਨਾਲੋਂ ਸੱਤ ਡਿਗਰੀ ਹੇਠਾਂ ਚਲਾ ਗਿਆ ਹੈ। ਮੌਸਮ ਵਿਭਾਗ ਨੇ 19, 20 ਤੇ 22 ਮਾਰਚ ਨੂੰ ਮੀਂਹ ਤੇ 21 ਮਾਰਚ ਨੂੰ ਬੱਦਲਵਾਈ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਰਾਤ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਇਸ ਦੌਰਾਨ 14.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ ਪਰ ਠੰਢੀਆਂ ਹਵਾਵਾਂ ਨੇ ਮੁੜ ਲੋਕਾਂ ਨੂੰ ਗਰਮ ਕੱਪੜੇ ਪਾਉਣ ਲਈ ਮਜਬੂਰ ਕਰ ਦਿੱਤਾ ਹੈ। ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 22.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 7 ਡਿਗਰੀ ਘੱਟ ਹੈ ਜਦਕਿ ਘੱਟ ਤੋਂ ਘੱਟ ਤਾਪਮਾਨ 16.4 ਡਿਗਰੀ ਦਰਜ ਕੀਤਾ ਗਿਆ ਹੈ ਜੋ ਕਿ ਆਮ ਦੇ ਬਰਾਬਰ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਅਗਲੇ ਦੋ ਤੋਂ ਤਿੰਨ ਦਿਨ ਸ਼ਹਿਰ ਵਿੱਚ ਮੀਂਹ ਦੇ ਨਾਲ-ਨਾਲ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਮੀਂਹ ਤੋਂ ਬਾਅਦ ਸ਼ਾਮ ਸਮੇਂ ਮੌਸਮ ਸਾਫ ਹੋ ਗਿਆ।

ਪੰਚਕੂਲਾ (ਪੀ.ਪੀ. ਵਰਮਾ): ਪੰਚਕੂਲਾ ਵਿੱਚ ਅੱਜ ਸਵੇਰੇ 5 ਵਜੇ ਤੋਂ ਹੀ ਮੀਂਹ ਪੈਣਾ ਸ਼ੁਰੁ ਹੋ ਗਿਆ ਅਤੇ ਰੁਕ-ਰੁਕ ਕੇ ਦੁਪਹਿਰ ਤੱਕ ਪੈਂਦਾ ਰਿਹਾ। ਬਰਸਾਤ ਕਾਰਨ ਲੋਕਾਂ ਨੂੰ ਮੁੜ ਤੋਂ ਠੰਢ ਦਾ ਅਹਿਸਾਸ ਹੋਇਆ। ਇਸ ਦੌਰਾਨ ਪੰਚਕੂਲਾ ਦੇ ਸੈਕਟਰ-7, ਸੈਕਟਰ-20 ਵਿੱਚ ਲੱਗਦੀਆਂ ਰੇਹੜੀ ਮਾਰਕੀਟਾਂ ਬੰਦ ਰਹੀਆਂ। ਬਰਸਾਤ ਕਾਰਨ ਕੌਸ਼ੱਲਿਆ ਨਦੀ ਘੱਗਰ ਨਦੀ ਦਾ ਪਾਣੀ ਵੀ ਚੜ੍ਹ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਮੁੱਖ ਖ਼ਬਰਾਂ

ਇਸਰੋਂ ਵੱਲੋਂ 36 ਸੈਟੇਲਾਈਟ ਨਾਲ ਐਲਵੀਐਮ3 ਰਾਕਟ ਲਾਂਚ

ਇਸਰੋਂ ਵੱਲੋਂ 36 ਸੈਟੇਲਾਈਟ ਨਾਲ ਐਲਵੀਐਮ3 ਰਾਕਟ ਲਾਂਚ

5805 ਭਾਰ ਦੇ ਸੈਟੇਲਾਈਟਾਂ ਵਿਚ ਅਮਰੀਕਾ ਤੇ ਜਾਪਾਨ ਸਣੇ ਛੇ ਕੰਪਨੀਆਂ ਦੀ...

ਲੋਕ ਸਭਾ ਦੀ ਮੈਂਬਰੀ ਬਹਾਲ ਹੋਵੇ ਜਾਂ ਨਾ, ਦੇਸ਼ ਲਈ ਲੜਦਾ ਰਹਾਂਗਾ: ਰਾਹੁਲ

ਲੋਕ ਸਭਾ ਦੀ ਮੈਂਬਰੀ ਬਹਾਲ ਹੋਵੇ ਜਾਂ ਨਾ, ਦੇਸ਼ ਲਈ ਲੜਦਾ ਰਹਾਂਗਾ: ਰਾਹੁਲ

ਦੇਸ਼ ਦੇ ਜਮਹੂਰੀ ਸੁਭਾਅ ਲਈ ਡਟੇ ਰਹਿਣ ਦਾ ਅਹਿਦ ਦੁਹਰਾਇਆ

ਮੀਂਹ ਤੇ ਗੜੇਮਾਰੀ ਨੇ ਲੱਖਾਂ ਹੈਕਟੇਅਰ ਫ਼ਸਲ ਝੰਬੀ

ਮੀਂਹ ਤੇ ਗੜੇਮਾਰੀ ਨੇ ਲੱਖਾਂ ਹੈਕਟੇਅਰ ਫ਼ਸਲ ਝੰਬੀ

ਸਭ ਤੋਂ ਵੱਧ ਨੁਕਸਾਨ ਫਾਜ਼ਿਲਕਾ ’ਚ ਹੋਇਆ; 29 ਨੂੰ ਮੁੜ ਵਿਗੜ ਸਕਦੈ ਮੌਸ...

ਹੁਣ ਪਟਿਆਲਾ ਵਿੱਚ ਨਜ਼ਰ ਆਇਆ ਅੰਮ੍ਰਿਤਪਾਲ

ਹੁਣ ਪਟਿਆਲਾ ਵਿੱਚ ਨਜ਼ਰ ਆਇਆ ਅੰਮ੍ਰਿਤਪਾਲ

ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ; ਇੱਥੋਂ ਸਕੂਟੀ ਰਾਹੀਂ ਸ਼ਾਹਬਾਦ ਪੁੱਜਣ ਦ...

ਮੁੱਕੇਬਾਜ਼ੀ: ਨੀਤੂ ਤੇ ਸਵੀਟੀ ਬਣੀਆਂ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ: ਨੀਤੂ ਤੇ ਸਵੀਟੀ ਬਣੀਆਂ ਵਿਸ਼ਵ ਚੈਂਪੀਅਨ

ਦੋਵੇਂ ਮੁੱਕੇਬਾਜ਼ਾਂ ਨੇ ਇਤਿਹਾਸ ਸਿਰਜਿਆ; ਚਾਰ ਮੁੱਕੇਬਾਜ਼ ਏਸ਼ਿਆਈ ਖੇਡਾ...

ਸ਼ਹਿਰ

View All