ਮੁੱਲਾਂਪੁਰ ਗਰੀਬਦਾਸ: ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਰਤਵਾੜਾ ਸਾਹਿਬ ਦੇ ਬਾਨੀ ਸੰਤ ਬਾਬਾ ਵਰਿਆਮ ਸਿੰਘ ਤੇ ਉਨ੍ਹਾਂ ਦੀ ਪਤਨੀ ਬੀਬੀ ਰਣਜੀਤ ਕੌਰ ਦੀ ਯਾਦ ਵਿੱਚ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ ਗਏ। ਮੰਚ ਸੰਚਾਲਕ ਭਾਈ ਸੁਖਵਿੰਦਰ ਸਿੰਘ ਤੇ ਵਿੱਦਿਅਕ ਅਦਾਰਿਆਂ ਦੇ ਡਾਇਰੈਕਟਰ ਜਸਵੰਤ ਸਿੰਘ ਸਿਆਣ ਨੇ ਦੱਸਿਆ ਕਿ ਯੂਐੱਸਏ ਤੇ ਕੈਨੇਡਾ ਤੋਂ ਆਏ ਬਾਬਾ ਵਰਿਆਮ ਸਿੰਘ ਦੇ ਪੁੱਤਰ ਭਾਈ ਮਨਜੀਤ ਸਿੰਘ, ਭੈਣ ਰੁਪਿੰਦਰ ਕੌਰ ਰੂਪੀ ਨੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ। ਅੱਖਾਂ ਦੇ ਕੈਂਪ ਲਗਾਉਣ ਵਾਲੇ ਐੱਚਐੱਸ ਸੱਭਰਵਾਲ ਦਾ ਵੀ ਸਨਮਾਨ ਕੀਤਾ। ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ ਵਾਲਿਆਂ ਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। -ਪੱਤਰ ਪ੍ਰੇਰਕ