ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਅੰਬਾਲਾ-ਚੰਡੀਗੜ੍ਹ ਵਿਚਕਾਰ ਮੈਟਰੋ ਜ਼ਰੂਰੀ: ਵਿੱਜ

ਅੰਬਾਲਾ: ਹਰਿਆਣਾ ਦੇ ਮੰਤਰੀ ਅਨਿਲ ਵਿੱਜ ਨੇ ਅੰਬਾਲਾ ਤੋਂ ਚੰਡੀਗੜ੍ਹ ਦਰਮਿਆਨ ਮੈਟਰੋ ਚਲਾਉਣ ਸਬੰਧੀ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਚਰਚਾ ਕੀਤੀ। ਸ੍ਰੀ ਵਿੱਜ ਨੇ ਦੱਸਿਆ ਕਿ ਚੰਡੀਗੜ੍ਹ ਰੋਜ਼ਾਨਾ ਵਪਾਰ ਤੇ ਸਰਕਾਰੀ ਕੰਮਾਂ ਲਈ ਲੋਕ ਆਉਂਦੇ ਜਾਂਦੇ ਹਨ, ਇਸ ਕਰ...
Advertisement

ਅੰਬਾਲਾ: ਹਰਿਆਣਾ ਦੇ ਮੰਤਰੀ ਅਨਿਲ ਵਿੱਜ ਨੇ ਅੰਬਾਲਾ ਤੋਂ ਚੰਡੀਗੜ੍ਹ ਦਰਮਿਆਨ ਮੈਟਰੋ ਚਲਾਉਣ ਸਬੰਧੀ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਚਰਚਾ ਕੀਤੀ। ਸ੍ਰੀ ਵਿੱਜ ਨੇ ਦੱਸਿਆ ਕਿ ਚੰਡੀਗੜ੍ਹ ਰੋਜ਼ਾਨਾ ਵਪਾਰ ਤੇ ਸਰਕਾਰੀ ਕੰਮਾਂ ਲਈ ਲੋਕ ਆਉਂਦੇ ਜਾਂਦੇ ਹਨ, ਇਸ ਕਰ ਕੇ ਇੱਕੋ ਸੜਕ ’ਤੇ ਟਰੈਫਿਕ ਵਧ ਜਾਂਦੀ ਹੈ ਤੇ ਕਈ ਵਾਰੀ ਜਾਮ ਲੱਗ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਏਅਰਪੋਰਟ ਨੂੰ ਵੀ ਮੈਟਰੋ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀ ਸਹੂਲਤ ਲਈ ਜ਼ਰੂਰੀ ਪ੍ਰਾਜੈਕਟ ਹੈ। -ਪੱਤਰ ਪ੍ਰੇਰਕ

ਗੁਰਜੀਤ ਸਿੰਘ ਨੇ ਸਕੱਤਰ ਦਾ ਅਹੁਦਾ ਸੰਭਾਲਿਆ

ਅਮਲੋਹ: ਮਾਰਕੀਟ ਕਮੇਟੀ ਅਮਲੋਹ ਦੇ ਨਵ-ਨਿਯੁਕਤ ਸਕੱਤਰ ਗੁਰਜੀਤ ਸਿੰਘ ਨੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਸਟਾਫ ਨੇ ਉਨ੍ਹਾਂ ਦਾ ਸਨਮਾਨ ਕੀਤਾ। ਗੁਰਜੀਤ ਸਿੰਘ ਨੇ ਕਿਹਾ ਕੀ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਅਮਲੋਹ ਦੇ ਦਫਤਰੀ ਕੰਮ ਪਹਿਲੇ ਅਧਾਰ ‘ਤੇ ਕੀਤੇ ਜਾਣਗੇ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਮਨਿੰਦਰ ਸਿੰਘ ਮਨੀ ਬੜਿੰਗ, ਬਲਾਕ ਪ੍ਰਧਾਨ ਮਨਿੰਦਰ ਸਿੰਘ ਭੱਟੋ ਅਤੇ ਸਾਬਕਾ ਸਕੱਤਰ ਸੁਰਜੀਤ ਸਿੰਘ ਚੀਮਾ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

ਬੇਲਾ ਕਾਲਜ ਵਿੱਚ ਖੂਨਦਾਨ ਦਿਵਸ ਮਨਾਇਆ

ਚਮਕੌਰ ਸਾਹਿਬ: ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿੱਚ ‘ਖੂਨਦਾਨ ਦਿਵਸ’ ਮਨਾਇਆ ਗਿਆ। ਡਾ. ਮਮਤਾ ਅਰੋੜਾ ਨੇ ਦੱਸਿਆ ਕਿ ਇਹ ਕੈਂਪ ਐੱਨਸੀਸੀ, ਐੱਨਐੱਸਐੱਸ ਯੂਨਿਟ ਅਤੇ ਇੰਸਟੀਚਿਊਟ ਆਫ ਇਨੋਵੇਸ਼ਨ ਕਾਊਂਸਲ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਸਣੇ 35 ਯੂਨਿਟ ਖੂਨ ਇਕੱਤਰ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਬੇਲਾ ਕਾਲਜ ਪਹਿਲਾਂ ਵੀ ਖੂਨਦਾਨ ਕੈਂਪਾਂ ਅਤੇ ਹੋਰ ਕਈ ਸਮਾਜ ਸੇਵੀ ਕਾਰਜਾਂ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਪ੍ਰਬੰਧਕਾਂ ਵੱਲੋਂ ਦਾਨੀਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪ੍ਰੋ. ਪ੍ਰਿਤਪਾਲ ਸਿੰਘ, ਪ੍ਰੋ. ਅਮਰਜੀਤ ਸਿੰਘ, ਪ੍ਰੋ. ਸੁਨੀਤਾ ਰਾਣੀ ਅਤੇ ਡਾ. ਸੰਦੀਪ ਕੌਰ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

ਮਾਤਾ ਗੁਜਰੀ ਕਾਲਜ ’ਚ ਤਿੰਨ ਰੋਜ਼ਾ ਵਰਕਸ਼ਾਪ

ਫ਼ਤਹਿਗੜ੍ਹ ਸਾਹਿਬ: ਮਾਤਾ ਗੁਜਰੀ ਕਾਲਜ ਵਿੱਚ ਡਾਇਰੈਕਟੋਰੇਟ ਆਫ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਵੈੱਬ ਡਿਜ਼ਾਈਨਿੰਗ ’ਤੇ ਤਿੰਨ ਰੋਜ਼ਾ ਵਰਕਸ਼ਾਪ ਕਰਵਾਈ ਗਈ। ਸਕੱਤਰ ਵਿੱਦਿਆ ਇੰਜਨੀਅਰ ਸੁਖਮਿੰਦਰ ਸਿੰਘ ਅਤੇ ਨਿਸ਼ਚੇ ਅਕੈਡਮੀ ਚੰਡੀਗੜ੍ਹ ਦੇ ਡਿਪਟੀ ਡਾਇਰੈਕਟਰ ਡਾ. ਰਜਿੰਦਰ ਕੌਰ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ। ਸ਼ੁਰੂਆਤ ਬਟਾਲਾ ਕਾਲਜ ਤੋਂ ਪ੍ਰੋ. ਅਮਨਦੀਪ ਕੌਰ ਦੀ ਅਗਵਾਈ ਵਿੱਚ ਅਰਦਾਸ ਨਾਲ ਹੋਈ। ਸਵੇਰ ਦੇ ਸੈਸ਼ਨ ਦੀ ਪ੍ਰਧਾਨਗੀ ਪ੍ਰੋ. ਅੰਮ੍ਰਿਤਪਾਲ ਸਿੰਘ ਨੇ ਕੀਤੀ। ਪਹਿਲੇ ਸੈਸ਼ਨ ਵਿੱਚ ਵੱਖ-ਵੱਖ ਮਾਹਿਰਾਂ ਨੇ ਜਾਣਕਾਰੀ ਦਿੱਤੀ। ਦੂਜੇ ਸੈਸ਼ਨ ਦੀ ਪ੍ਰਧਾਨਗੀ ਮਾਤਾ ਗੁਜਰੀ ਕਾਲਜ ਦੇ ਪ੍ਰੋ. ਜੋਗਾ ਸਿੰਘ ਨੇ ਕੀਤੀ। ਇਸ ਮੌਕੇ ਪ੍ਰਿੰਸੀਪਲ ਡਾ. ਨਰਿੰਦਰ ਸਿੰਘ, ਇੰਜ. ਸੁਖਵਿੰਦਰ ਸਿੰਘ, ਡਾ. ਰਜਿੰਦਰ ਕੌਰ ਨੇ ਸੰਬੋਧਨ ਕੀਤਾ। ਪ੍ਰੋ. ਪਰਮਜੀਤ ਕੌਰ ਨੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਸੰਧੂ ਤੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ ਦੀ ਸ਼ਲਾਘਾ ਕੀਤੀ। -ਨਿੱਜੀ ਪੱਤਰ ਪ੍ਰੇਰਕ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੇ ਚਲਾਨ ਕੱਟੇ

ਪੰਚਕੂਲਾ: ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਟਰੈਫਿਕ ਪੁਲੀਸ ਨੇ ਪਿੱਛਲੇ ਚਾਰ ਦਿਨਾਂ ਵਿੱਚ 96 ਚਲਾਨ ਕੱਟੇ ਹਨ। ਏਸੀਪੀ ਟਰੈਫਿਕ ਸੁਖਪਾਲ ਸਿੰਘ ਨੇ ਡਰਾਈਵਰਾਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸ਼ਰਾਬ ਪੀ ਕੇ ਗੱਡੀ ਚਲਾਉਣਾ ਨਾ ਸਿਰਫ਼ ਕਾਨੂੰਨ ਦੀ ਉਲੰਘਣਾ ਹੈ, ਸਗੋਂ ਇਹ ਦੂਜਿਆਂ ਦੀ ਜਾਨ ਨੂੰ ਜ਼ੋਖਮ ਵਿੱਚ ਪਾਉਣ ਵਰਗਾ ਗੰਭੀਰ ਅਪਰਾਧ ਹੈ। ਉਨ੍ਹਾਂ ਕਿਹਾ ਕਿ ਅਜਿਹੇ ਡਰਾਈਵਰ ਨਾ ਸਿਰਫ਼ ਆਪਣੇ ਲਈ ਸਗੋਂ ਸੜਕ ‘ਤੇ ਚੱਲਣ ਵਾਲੇ ਦੂਜਿਆਂ ਲਈ ਵੀ ਘਾਤਕ ਸਾਬਤ ਹੋ ਸਕਦੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿੰਮੇਵਾਰੀ ਦਿਖਾਉਣ ਅਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਤੋਂ ਬਚਣ। -ਪੱਤਰ ਪ੍ਰੇਰਕ

ਸਾਹਿਤ ਸਭਾ ਦੀ ਮਾਸਿਕ ਇਕੱਤਰਤਾ

ਐੱਸਏਐੱਸ ਨਗਰ(ਮੁਹਾਲੀ): ਪੰਜਾਬੀ ਸਾਹਿਤ ਸਭਾ ਮੁਹਾਲੀ ਦੀ ਮਾਸਿਕ ਇਕੱਤਰਤਾ ਸੈਕਟਰ-69 ਦੀ ਨਗਰ ਨਿਗਮ ਦੀ ਪਬਲਿਕ ਲਾਇਬ੍ਰੇਰੀ ਵਿੱਚ ਸਰਦਾਰਾ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ। ਸ਼ੁਰੂਆਤ ਸ਼ਾਇਰ ਹਰਵਿੰਦਰ ਸਿੰਘ ਦੀਆਂ ਨਜ਼ਮਾਂ ਨਾਲ ਹੋਈ। ਦੂਜੇ ਪੜਾਅ ਵਿੱਚ ਡਾ ਅਵਤਾਰ ਸਿੰਘ ਪਤੰਗ ਨੇ ਕਹਾਣੀ ਪੜ੍ਹੀ। ਡਾ. ਸਵੈਰਾਜ ਸੰਧੂ ਨੇ ਨਾਵਲ ‘ਬੁੱਢਾ ਤੇ ਸਮੁੰਦਰ’ ਦਾ ਵਿਸ਼ਲੇਸ਼ਣ ਕੀਤਾ। ਆਖਰੀ ਦੌਰ ਵਿੱਚ ਭੁਪਿੰਦਰ ਮਟੌਰੀਆ, ਬਲਵਿੰਦਰ ਸਿੰਘ ਢਿੱਲੋਂ, ਡਾ. ਸੁਰਿੰਦਰ ਗਿੱਲ, ਸਰਬਜੀਤ ਸਿੰਘ, ਡਾ. ਗੁਰਵਿੰਦਰ ਅਮਨ ਰਾਜਪੁਰਾ, ਅਮਰਜੀਤ ਸਿੰਘ ਸੁਖਗੜ੍ਹ, ਅਵਤਾਰ ਜੀਤ ਸਿੰਘ, ਰਘਬੀਰ ਭੁੱਲਰ, ਅੰਸ਼ਕੂਰ ਮਹੇਸ਼, ਮਹਿੰਦਰ ਸਿੰਘ ਗੋਸਲ, ਕੰਵਲ ਨੈਣ ਸੇਖੋਂ, ਹਰਬੰਸ ਸੋਢੀ, ਪਰਮਜੀਤ ਮਾਨ, ਇੰਦਰਜੀਤ ਸਿੰਘ ਜਾਵਾ ਅਤੇ ਚਰਨਜੀਤ ਕੌਰ ਨੇ ਆਪਣੀਆਂ ਕਵਿਤਾਵਾਂ ਨਾਲ ਰੰਗ ਬੰਨ੍ਹਿਆ। ਸ੍ਰੀ ਚੀਮਾ ਨੇ ਪ੍ਰਧਾਨਗੀ ਭਾਸ਼ਣ ਸਭਾ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। -ਖੇਤਰੀ ਪ੍ਰਤੀਨਿਧ

ਨਿਗਮ ਨੇ ਗ਼ੈਰਕਾਨੂੰਨੀ ਵਾੜ ਹਟਾਈ

ਚੰਡੀਗੜ੍ਹ: ਨਗਰ ਨਿਗਮ ਚੰਡੀਗੜ੍ਹ ਨੇ ਅੱਜ ਸੈਕਟਰ 27ਏ ਵਿੱਚ ਮਕਾਨ ਨੰਬਰ-193 ਨੇੜੇ ਕੀਤੀ ਗਈ ਅਣ-ਅਧਿਕਾਰਤ ਵਾੜ ਅਤੇ ਕਬਜ਼ੇ ਹਟਾ ਦਿੱਤੇ। ਇੰਜਨੀਅਰਿੰਗ ਟੀਮ ਨੇ ਸੜਕ ਕਿਨਾਰੇ ਗੈਰ-ਕਾਨੂੰਨੀ ਵਾੜ ਹਟਾਉਣ ਲਈ ਜੇਸੀਬੀ ਮਸ਼ੀਨਾਂ ਦੀ ਵਰਤੋਂ ਕੀਤੀ। ਇਹ ਕਬਜ਼ਾ ਆਵਾਜਾਈ ਵਿੱਚ ਰੁਕਾਵਟ ਪੈਦਾ ਕਰ ਰਿਹਾ ਸੀ, ਖਾਸ ਕਰਕੇ ਐਮਰਜੈਂਸੀ ਜਾਂ ਮਾਨਸੂਨ ਨਾਲ ਸਬੰਧਿਤ ਕਾਰਜਾਂ ਵਿੱਚ ਵੀ ਅੜਿੱਕਾ ਬਣ ਰਿਹਾ ਸੀ। -ਪੱਤਰ ਪ੍ਰੇਰਕ

Advertisement