ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 12 ਦਸੰਬਰ
ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਐੱਸਓਆਈ ਦੇ ਸਾਬਕਾ ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ਵਿੱਚ ਪੀੜਤ ਪਰਿਵਾਰ ਅਤੇ ਅਕਾਲੀ ਵਰਕਰਾਂ ਵੱਲੋਂ ਇਨਸਾਫ਼ ਦੀ ਮੰਗ ਲਈ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ। ਇੱਥੋਂ ਦੇ ਫੇਜ਼-3ਬੀ2 ਦੀ ਮਾਰਕੀਟ ’ਚੋਂ ਕੱਢੇ ਗਏ ਰੋਸ ਮਾਰਚ (ਇਨਸਾਫ਼ ਮਾਰਚ) ਦੀ ਅਗਵਾਈ ਸੀਨੀਅਰ ਅਕਾਲੀ ਆਗੂ ਅਤੇ ਮ੍ਰਿਤਕ ਨੌਜਵਾਨ ਦੇ ਵੱਡੇ ਭਰਾ ਅਜੈਪਾਲ ਸਿੰਘ ਮਿੱਡੂਖੇੜਾ ਨੇ ਕੀਤੀ। ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੇ ਸਮੇਤ ਸਿਵਲ ਸੁਸਾਇਟੀਆਂ ਦੇ ਮੈਂਬਰਾਂ, ਵੱਖ-ਵੱਖ ਸੰਸਥਾਵਾਂ, ਸੇਵਾਮੁਕਤ ਨੌਕਰਸ਼ਾਹ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਿਰਕਤ ਕੀਤੀ ਜਿਨ੍ਹਾਂ ਆਪਣੇ ਹੱਥਾਂ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਾਲੀਆਂ ਤਖ਼ਤੀਆਂ ਅਤੇ ਬੈਨਰ ਫੜੇ ਹੋਏ ਸਨ। ਮਿੱਡੂਖੇੜਾ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਅੱਜ ਵੀ ਡਰ ਦੇ ਸਾਏ ਹੇਠ ਜ਼ਿੰਦਗੀ ਬਤੀਤ ਕਰ ਰਿਹਾ ਹੈ ਲੇਕਿਨ ਹੈਰਾਨੀ ਦੀ ਗੱਲ ਹੈ ਕਿ 120 ਦਿਨ ਬਾਤ ਦੇ ਬਾਵਜੂਦ ਪੁਲੀਸ ਹੁਣ ਤੱਕ ਉਸ ਦੇ ਛੋਟੇ ਭਰਾ ਵਿੱਕੀ ਮਿੱਡੂਖੇੜਾ ਦੇ ਕਤਲ ਦੀ ਜਾਂਚ ਨਹੀਂ ਸਕੀ ਅਤੇ ਨਾ ਹੀ ਹੁਣ ਤੱਕ ਅਸਲ ਦੋਸ਼ੀ ਫੜੇ ਗਏ ਹਨ। ਨਕਾਬਪੋਸ਼ਾਂ ਨੇ 7 ਅਗਸਤ ਨੂੰ ਸੈਕਟਰ-71 ਵਿੱਚ ਵਿੱਕੀ ਮਿੱਠਖੇੜਾ ਦਾ ਕਤਲ ਕਰ ਦਿੱਤਾ ਸੀ।