DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੀਕਾ ਸਿੰਘ ਵੱਲੋਂ ਰਾਜਪਾਲ ਨਾਲ ਮੁਲਾਕਾਤ

ਨਸ਼ਾ ਵਿਰੋਧੀ ਮੁਹਿੰਮ ਨਾਲ ਜੁਡ਼ੇ; ਚੰਡੀਗਡ਼੍ਹ ਵਿੱਚ ਮੈਗਾ ਸ਼ੋਅ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਵਿੱਚ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਦੇ ਹੋਏ ਗਾਇਕ ਮੀਕਾ ਸਿੰਘ।
Advertisement

ਗਾਇਕ ਮੀਕਾ ਸਿੰਘ ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਲੋਕ ਭਵਨ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰਾਜਪਾਲ ਨੇ ਮੀਕਾ ਸਿੰਘ ਨੂੰ ਸੂਬੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ, ਜਿਸ ’ਤੇ ਮੀਕਾ ਸਿੰਘ ਨੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਚੰਡੀਗੜ੍ਹ ਪ੍ਰਸ਼ਾਸਨ ਨਾਲ ਮਿਲ ਕੇ ਸ਼ਹਿਰ ਵਿੱਚ ਮੈਗਾ ਸ਼ੋਅ ਕਰਨ ਦਾ ਐਲਾਨ ਕੀਤਾ। ਇਹ ਸ਼ੋਅ ਬਿਨਾਂ ਕਿਸੇ ਟਿਕਟ ਫੀਸ ਤੋਂ ਕੀਤਾ ਜਾਵੇਗਾ।

ਮੀਟਿੰਗ ਵਿੱਚ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਵਿਰਾਸਤ ਨੂੰ ਆਲਮੀ ਪੱਧਰ ’ਤੇ ਹੁਲਾਰਾ ਦੇਣ ’ਤੇ ਵੀ ਚਰਚਾ ਹੋਈ। ਰਾਜਪਾਲ ਤੇ ਮੀਕਾ ਨੇ ਸੂਬੇ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਅਤੇ ਫਿਲਮ ਨਿਰਮਾਣ ਲਈ ਅਨੁਕੂਲ ਵਾਤਾਵਰਨ ਸਿਰਜਣ ’ਤੇ ਵਿਚਾਰ-ਵਟਾਂਦਰਾ ਕੀਤੀ। ਮੀਕਾ ਸਿੰਘ ਨੇ ਸੁਝਾਅ ਦਿੱਤਾ ਕਿ ਪੰਜਾਬ ਵਿੱਚ ਬੌਲੀਵੁੱਡ ਹੀ ਨਹੀਂ, ਬਲਕਿ ਹੌਲੀਵੁੱਡ ਪੱਧਰ ਦੀ ਫਿਲਮ ਸਿਟੀ ਵਿਕਸਤ ਕੀਤੀ ਜਾਣੀ ਚਾਹੀਦੀ ਹੈ। ਇਸ ਪਹਿਲ ਨਾਲ ਨਾ ਕੇਵਲ ਪੰਜਾਬ ਦੀ ਸੱਭਿਆਚਾਰਕ ਪਹਿਚਾਣ ਨੂੰ ਮਜ਼ਬੂਤੀ ਮਿਲੇਗੀ, ਬਲਕਿ ਰਾਜ ਦੇ ਮਾਲੀਏ ਵਿੱਚ ਵੀ ਵਾਧਾ ਹੋਵੇਗਾ।

Advertisement

Advertisement
Advertisement
×