ਪੱਤਰ ਪ੍ਰੇਰਕ
ਬਨੂੜ, 17 ਅਕਤੂਬਰ
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਨੱਗਲ ਛੜਬੜ ਬਲਾਕ ਵਿੱਚ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਵਿਭਾਗ ਦੇ ਡਿਪਟੀ ਡਾਇਰੈਕਟਰ ਗੁਰਿੰਦਰਪਾਲ ਸਿੰਘ ਕਾਹਲੋਂ ਦੀ ਅਗਵਾਈ ਹੇਠ ਲਾਇਆ ਗਿਆ। ਇਸ ਮੌਕੇ ਕਾਰਜਕਾਰੀ ਅਫ਼ਸਰ ਕਸ਼ਮੀਰ ਸਿੰਘ ਅਤੇ ਇੰਸਪੈਕਟਰ ਮਨਦੀਪ ਸਿੰਘ ਨੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਤੇ ਉਨ੍ਹਾਂ ਤੋਂ ਲਾਭ ਲੈਣ ਲਈ ਪ੍ਰੇਰਿਤ ਕੀਤੀ। ਬਲਾਕ ਬਾਗਬਾਨੀ ਅਫ਼ਸਰ ਜਸਪ੍ਰੀਤ ਸਿੰਘ ਨੇ ਬਾਗਾਂ ਸਬੰਧੀ ਜਾਣਕਾਰੀ ਦਿੱਤੀ। ਮਿਲਕਫੈੱਡ ਦੇ ਸੇਵਾਮੁਕਤ ਡਿਪਟੀ ਡਾਇਰੈਕਟਰ ਡਾ. ਅਮਰ ਸਿੰਘ ਨੇ ਦੁਧਾਰੂ ਪਸ਼ੂਆਂ ਦੀਆਂ ਨਸਲਾਂ ਅਤੇ ਖੁਰਾਕ ਬਾਰੇ ਦੱਸਿਆ। ਵੈਟਰਨਰੀ ਅਫ਼ਸਰ ਡਾ ਰਾਜੇਸ਼ ਨਾਰੰਗ ਨੇ ਪਸ਼ੂਆਂ ਦੀਆਂ ਬਿਮਾਰੀਆਂ ਅਤੇ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਦਰਸ਼ਨ ਸਿੰਘ, ਸਰਪੰਚ ਰਿਸ਼ੀਪਾਲ, ਸੁਭਾਸ਼ ਚੰਦ ਅਤੇ ਸਤੀਸ਼ ਕੁਮਾਰ ਮੌਜੂਦ ਸਨ।