ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਠੱਗੇ
ਚੰਡੀਗੜ੍ਹ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀਆਂ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕੇਸ ਥਾਣਾ ਸੈਕਟਰ-17 ਦੀ ਪੁਲੀਸ ਨੇ ਰਾਹੁਲ ਵਾਸੀ ਨਵਾਂ ਸ਼ਹਿਰ ਦੀ ਸ਼ਿਕਾਇਤ ’ਤੇ ਇਕ ਔਰਤ ਤੇ ਹੋਰਨਾਂ ਵਿਰੁੱਧ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ...
Advertisement
ਚੰਡੀਗੜ੍ਹ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀਆਂ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕੇਸ ਥਾਣਾ ਸੈਕਟਰ-17 ਦੀ ਪੁਲੀਸ ਨੇ ਰਾਹੁਲ ਵਾਸੀ ਨਵਾਂ ਸ਼ਹਿਰ ਦੀ ਸ਼ਿਕਾਇਤ ’ਤੇ ਇਕ ਔਰਤ ਤੇ ਹੋਰਨਾਂ ਵਿਰੁੱਧ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਮੁਲਜ਼ਮ ਸੈਕਟਰ-17 ਵਿਖੇ ਇਮੀਗ੍ਰੇਸ਼ਨ ਦਾ ਕਾਰੋਬਾਰ ਕਰਦੇ ਹਨ। ਜਿਨ੍ਹਾਂ ਵੱਲੋਂ ਉਸ ਨੂੰ ਤੇ ਹੋਰਨਾਂ ਕਈ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 33.52 ਲੱਖ ਰੁਪਏ ਲੈ ਲਏ, ਪਰ ਬਾਅਦ ਬਾਅਦ ਵਿੱਚ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ। ਥਾਣਾ ਸੈਕਟਰ-17 ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਚੰਡੀਗੜ੍ਹ ਪੁਲੀਸ ਨੇ ਲੋਕਾਂ ਨੂੰ ਵਿਦੇਸ਼ ਜਾਣ ਦੇ ਲਾਲਚ ਵਿੱਚ ਹਰ ਕਿਸੇ ਇਮੀਗ੍ਰੇਸ਼ਨ ਕਾਰੋਬਾਰੀ ਕੋਲ ਜਾਣ ਦੀ ਥਾਂ ਪ੍ਰਸ਼ਾਸਨ ਕੋਲ ਰਜਿਸਟਰਡ ਏਜੰਟ ਨਾਲ ਹੀ ਸੰਪਰਕ ਕਰਨ ਦੀ ਅਪੀਲ ਕੀਤੀ।
Advertisement
Advertisement
×