ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 14 ਦਸੰਬਰ
ਚੰਡੀਗੜ੍ਹ-ਅੰਬਾਲਾ ਕੌਮੀ ਸ਼ਾਹਰਾਹ ’ਤੇ ਸਥਿਤ ਰਾਇਲ ਅਸਟੇਟ ਸੁਸਾਇਟੀ ਵਿੱਚ ਚੋਰਾਂ ਨੇ ਫਲੈਟ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਪੁਲੀਸ ਨੇ ਸ਼ਿਕਾਇਤ ਮਿਲਣ ਮਗਰੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਆਸ਼ੀਸ਼ ਚੱਢਾ ਵਾਸੀ ਫਲੈਟ ਨੰਬਰ 27/220 ਰਾਇਲ ਅਸਟੇਟ ਨੇ ਪੁਲੀਸ ਨੂੰ ਦੱਸਿਆ ਕਿ ਅਲਮਾਰੀਆਂ ਵਿੱਚੋਂ 38 ਹਜ਼ਾਰ ਰੁਪਏ ਦੀ ਨਕਦੀ, ਲੱਖਾਂ ਰੁਪਏ ਦੀ ਕੀਮਤ ਦੇ ਸੋਨੇ ਅਤੇ ਚਾਂਦੀ ਦੇ ਗਹਿਣੇ ਸਣੇ ਹੋਰ ਕੀਮਤੀ ਸਾਮਾਨ ਚੋਰੀ ਹੋ ਗਿਆ ਹੈ। ਪੁਲੀਸ ਸੁਸਾਇਟੀ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।