ਚੰਡੀਗੜ੍ਹ ’ਚ ਮਿੰਨੀ ਲੌਕਡਾਊਨ: 7 ਦਿਨ ਲਈ ਗੈਰਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਬੰਦ

ਚੰਡੀਗੜ੍ਹ ’ਚ ਮਿੰਨੀ ਲੌਕਡਾਊਨ: 7 ਦਿਨ ਲਈ ਗੈਰਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਬੰਦ

ਆਤਿਸ਼ ਗੁਪਤਾ
ਚੰਡੀਗੜ੍ਹ, 4 ਮਈ

ਇਸ ਸ਼ਹਿਰ ਵਿੱਚ ਵੱਧ ਰਹੇ ਕਰੋਨਾ ਕੇਸਾਂ ਦੀ ਰੋਕਥਾਮ ਲਈ ਯੂਟੀ ਪ੍ਰਸ਼ਾਸਨ ਨੇ ਪੰਜਾਬ ਦੀ ਤਰਜ਼ ’ਤੇ ਚੰਡੀਗੜ੍ਹ ਵਿੱਚ ਵੀ ਅਗਲੇ 7 ਦਿਨਾਂ ਲਈ ਸਖਤੀ ਕਰ ਦਿੱਤੀ ਹੈ। ਇਸ ਬਾਰੇ ਨੋਟਿਫਿਕੇਸ਼ਨ ਜਾਰੀ ਕਰਦਿਆਂ ਯੂਟੀ ਦੇ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਦੱਸਿਆ ਕਿ ਅੱਜ 4 ਮਈ ਸ਼ਾਮ 5 ਵਜੇ ਤੋਂ 11 ਮਈ ਤੜਕੇ 5 ਵਜੇ ਤੱਕ ਗੈਰਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਦੁੱਧ, ਬਰੈੱਡ, ਸਬਜ਼ੀ, ਫਲ, ਡੇਅਰੀ ਉਤਪਾਦ, ਅੰਡੇ, ਮੀਟ, ਕਰਿਆਨਾ, ਬੇਕਰੀ, ਐਨਕਾਂ ਅਤੇ ਮੋਬਾਈਲ ਰਿਪੇਅਰ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ। ਰਾਤ ਦਾ ਕਰਫਿਊ ਸ਼ਾਮ 6 ਵਜੇ ਤੋਂ ਤੜਕੇ 5 ਵਜੇ ਤੱਕ ਜਾਰੀ ਰਹੇਗਾ। ਪ੍ਰਸ਼ਾਸਨ ਨੇ ਸ਼ਹਿਰ ਵਿਚਲੇ ਸਿਨੇਮਾ ਹਾਲ, ਜਿੰਮ, ਬਾਰ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਸੁਖਨਾ ਝੀਲ, ਰੌਕ ਗਾਰਡਨ, ਲਾਇਬ੍ਰੇਰੀ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਸ਼ਹਿਰ ਵਿਚਲੇ ਪਾਰਕ ਵੀ ਤੜਕੇ 5 ਵਜੇ ਤੋਂ ਸਵੇਰੇ 9 ਵਜੇ ਤੱਕ ਹੀ ਖੁੱਲ੍ਹੇ ਰਹਿਣਗੇ। ਜਨਤਕ ਟਰਾਂਸਪੋਰਟ ਨੂੰ 50 ਫ਼ੀਸਦ ਸਵਾਰੀਆਂ ਨੂੰ ਚਲਾਉਣ ਦੀ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਇਲਾਵਾ ਵਿਆਹ ਸਮਾਗਮ ਵਿੱਚ 50 ਅਤੇ ਸਸਕਾਰ ਵਿੱਚ 50 ਜਣੇ ਸ਼ਾਮਲ ਹੋ ਸਕਣਗੇ। ਸ੍ਰੀ ਪਰੀਦਾ ਨੇ ਦੱਸਿਆ ਕਿ ਹੋਟਲ, ਰੈਸਟੋਰੇਂਟ ਅਤੇ ਹੋਣ ਖਾਣ ਵਾਲੀਆਂ ਦੁਕਾਨਾਂ ਤੋਂ ਸਿਰਫ਼ ਹੋਮ ਡਿਲਿਵਰੀ ਹੀ ਕੀਤੀ ਜਾਵੇਗੀ। ਸਰਕਾਰੀ ਦਫ਼ਤਰਾਂ ਵਿੱਚ ਵੀ 50 ਫ਼ੀਸਦ ਸਟਾਫ਼ ਹਾਜ਼ਰ ਹੋਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All