ਪੱਤਰ ਪ੍ਰੇਰਕ
ਘਨੌਲੀ, 30 ਅਪਰੈਲ
ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਥਲੀ ਖੁਰਦ ਵਿੱਚ ਭਰਵੀਂ ਚੋਣ ਮੀਟਿੰਗ ਕੀਤੀ। ਇਸ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਦੋ ਸਾਲ ਬੀਤਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਖਣਨ ਨੀਤੀ ਨਾ ਬਣਾਉਣ ਕਾਰਨ ਖਣਨ ਦਾ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਚੋਣ ਜਿੱਤ ਕੇ ਲੋਕ ਸਭਾ ਪਹੁੰਚੇ ਤਾਂ ਸੰਸਦ ਅੰਦਰ ਸਭ ਤੋਂ ਪਹਿਲਾਂ ਖਣਨ ਕਾਰੋਬਾਰ ਨੂੰ ਬਚਾਉਣ ਲਈ ਚਾਰਾਜੋਈ ਕਰਨਗੇ। ਇਸ ਮੌਕੇ ਅਕਾਲੀ ਦਲ ਇਸਤਰੀ ਵਿੰਗ ਦੀ ਸੀਨੀਅਰ ਆਗੂ ਪਲਵਿੰਦਰ ਕੌਰ ਰਾਣੀ, ਪ੍ਰੀਤਮ ਕੌਰ ਭਿਓਰਾ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮਨਜੀਤ ਸਿੰਘ ਘਨੌਲੀ, ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਤੇ ਸਰਕਲ ਪ੍ਰਧਾਨ ਰਵਿੰਦਰ ਸਿੰਘ ਕਾਲਾ ਆਦਿ ਹਾਜ਼ਰ ਸਨ।