ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਾਈਨਿੰਗ: ਨਾਕਿਆਂ ’ਤੇ ਗੈਰਹਾਜ਼ਰ ਰਹਿਣ ਵਾਲਿਆਂ ’ਤੇ ਦਰਜ ਹੋਵੇਗਾ ਕੇਸ

ਡਿਪਟੀ ਕਮਿਸ਼ਨਰ ਮੋਨਿਕਾ ਗੁਪਤਾ ਨੇ ਨਿਰਦੇਸ਼ ਦਿੱਤੇ ਹਨ ਕਿ ਸਾਰੇ ਮਾਈਨਿੰਗ ਜ਼ੋਨਾਂ ਵਿੱਚ ਸੀਮਾ ਪਿੱਲਰ ਤੁਰੰਤ ਲਾਏ ਜਾਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੈਰਕਾਨੂੰਨੀ ਮਾਈਨਿੰਗ ਰੋਕਣ ਲਈ ਸਥਾਪਤ ਕੀਤੀਆਂ ਗਈਆਂ ਚੈੱਕ ਪੋਸਟਾਂ ’ਤੇ ਡਿਊਟੀ ਤੋਂ ਗੈਰਹਾਜ਼ਰ ਪਾਏ ਜਾਣ...
Advertisement

ਡਿਪਟੀ ਕਮਿਸ਼ਨਰ ਮੋਨਿਕਾ ਗੁਪਤਾ ਨੇ ਨਿਰਦੇਸ਼ ਦਿੱਤੇ ਹਨ ਕਿ ਸਾਰੇ ਮਾਈਨਿੰਗ ਜ਼ੋਨਾਂ ਵਿੱਚ ਸੀਮਾ ਪਿੱਲਰ ਤੁਰੰਤ ਲਾਏ ਜਾਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੈਰਕਾਨੂੰਨੀ ਮਾਈਨਿੰਗ ਰੋਕਣ ਲਈ ਸਥਾਪਤ ਕੀਤੀਆਂ ਗਈਆਂ ਚੈੱਕ ਪੋਸਟਾਂ ’ਤੇ ਡਿਊਟੀ ਤੋਂ ਗੈਰਹਾਜ਼ਰ ਪਾਏ ਜਾਣ ਵਾਲੇ ਕਰਮਚਾਰੀਆਂ ਵਿਰੁੱਧ ਮਾਮਲਾ ਦਰਜ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਮਿਨੀ ਸਕੱਤਰੇਤ ਵਿੱਚ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਪ੍ਰਧਾਨਗੀ ਕਰਦਿਆਂ ਇਹ ਨਿਰਦੇਸ਼ ਦਿੱਤੇ। ਇਸ ਮੌਕੇ ਕਾਲਕਾ ਦੀ ਵਿਧਾਇਕ ਸ਼ਕਤੀ ਰਾਣੀ ਸ਼ਰਮਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਮੋਨਿਕਾ ਗੁਪਤਾ ਨੇ ਨਿਰਦੇਸ਼ ਦਿੱਤੇ ਕਿ ਹਰ ਨਾਕੇ ’ਤੇ ਮਾਈਨਿੰਗ ਨਾਲ ਸਬੰਧਤ ਵਾਹਨਾਂ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਵੇ ਅਤੇ ਵਿਭਾਗੀ ਮੋਹਰ ਲਗਾਉਣ ਤੋਂ ਬਾਅਦ ਹੀ ਵਾਹਨ ਨੂੰ ਨਾਕੇ ਤੋਂ ਅੱਗੇ ਜਾਣ ਦਿੱਤਾ ਜਾਵੇ। ਇਸ ਮੌਕੇ ਵਧੀਕ ਡੀਸੀ ਨਿਸ਼ਾ ਯਾਦਵ, ਐੱਸਡੀਐੱਮ ਪੰਚਕੂਲਾ ਚੰਦਰਕਾਂਤ ਕਟਾਰੀਆ, ਐੱਸਡੀਐੱਮ ਕਾਲਕਾ ਸੰਯਮ ਗਰਗ, ਡੀਡੀਪੀਓ ਵਿਸ਼ਾਲ ਪਰਾਸ਼ਰ, ਜ਼ਿਲ੍ਹਾ ਜੰਗਲਾਤ ਅਫ਼ਸਰ, ਮਾਈਨਿੰਗ ਅਫ਼ਸਰ ਗੁਰਜੀਤ ਸਿੰਘ, ਪ੍ਰਦੂਸ਼ਣ ਕੰਟਰੋਲ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Advertisement
Advertisement