ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 4 ਮਈ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫ਼ਤਾਰ ਮੁਹਾਲੀ ਦੀ ਮਾਈਨਿੰਗ ਅਫ਼ਸਰ ਸਿਮਰਪ੍ਰੀਤ ਕੌਰ ਢਿੱਲੋਂ ਅਤੇ ਦਫ਼ਤਰੀ ਕਲਰਕ ਅਮਨ ਸਿੰਘ ਅਤੇ ਮਾਈਨਿੰਗ ਗਾਰਡ ਪਾਲ ਸਿੰਘ ਉਰਫ਼ ਪਾਲਾ ਨੂੰ ਮੰਗਲਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਹਿਲਾ ਅਧਿਕਾਰੀ ਸਮੇਤ ਤਿੰਨੇ ਮੁਲਜ਼ਮਾਂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਵਿਜੀਲੈਂਸ ਦੇ ਡੀਐਸਪੀ ਅਜੇ ਕੁਮਾਰ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੋਮਵਾਰ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਸੀ।