ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੰਤਰੀ ਬੈਂਸ ਵੱਲੋਂ ਅਧਿਆਪਕਾਂ ਨਾਲ ਸੰਵਾਦ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਅਤੇ ਗੁਣਾਤਮਕ ਸਿੱਖਿਆ ਨੂੰ ਯਕੀਨੀ ਬਣਾਉਣ ਲਈ ‘ਅਧਿਆਪਕਾਂ ਨਾਲ ਸੰਵਾਦ’ ਪ੍ਰੋਗਰਾਮ ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਨਿਵੇਕਲੀ ਪਹਿਲ ਕਦਮੀ ਕੀਤੀ ਹੈ। ਸ੍ਰੀ ਆਨੰਦਪੁਰ ਸਾਹਿਬ ਵਿੱਚ ਵਿਰਾਸਤ-ਏ-ਖ਼ਾਲਸਾ ਦੇ ਆਡੀਟੋਰੀਅਮ ਵਿੱਚ ਅੱਜ ਸਿੱਖਿਆ...
ਅਧਿਆਪਕਾਂ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਹਰਜੋਤ ਬੈਂਸ ਤੇ ਵਿਧਾਇਕ ਦਿਨੇਸ਼ ਚੱਢਾ।
Advertisement

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਅਤੇ ਗੁਣਾਤਮਕ ਸਿੱਖਿਆ ਨੂੰ ਯਕੀਨੀ ਬਣਾਉਣ ਲਈ ‘ਅਧਿਆਪਕਾਂ ਨਾਲ ਸੰਵਾਦ’ ਪ੍ਰੋਗਰਾਮ ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਨਿਵੇਕਲੀ ਪਹਿਲ ਕਦਮੀ ਕੀਤੀ ਹੈ। ਸ੍ਰੀ ਆਨੰਦਪੁਰ ਸਾਹਿਬ ਵਿੱਚ ਵਿਰਾਸਤ-ਏ-ਖ਼ਾਲਸਾ ਦੇ ਆਡੀਟੋਰੀਅਮ ਵਿੱਚ ਅੱਜ ਸਿੱਖਿਆ ਮੰਤਰੀ ਨੇ ਕੌਮੀ ਤੇ ਸੂਬਾ ਐਵਾਰਡੀ, ਸਿੰਘਾਪੁਰ, ਫਿਨਲੈਂਡ, ਅਹਿਮਦਾਬਾਦ ਤੋਂ ਸਿਖਲਾਈ ਹਾਸਲ ਅਧਿਆਪਕਾਂ, ਸਕੂਲ ਮੁਖੀਆਂ ਨਾਲ ਵਿਸ਼ੇਸ਼ ਸੰਵਾਦ ਕੀਤਾ। ਮੰਤਰੀ ਨੇ ਘੰਟਿਆਂਬੱਧੀ ਉਨ੍ਹਾਂ ਦੇ ਸੁਝਾਅ ਸੁਣੇ। ਉਨ੍ਹਾਂ ਦੇ ਨਾਲ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੀ ਮੌਜੂਦ ਸਨ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਨੂੰ ਕੌਮੀ ਸਰਵੇਖਣ ਵਿੱਚ ਪੰਜਾਬ ਨੂੰ ਮਿਲੇ ਪਹਿਲੇ ਦਰਜੇ ਲਈ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਨਿਵੇਕਲੀ ਪਹਿਲ ਦਾ ਉਦੇਸ਼ ਨੈਸ਼ਨਲ ਸਟੇਟ ਐਵਾਰਡੀ ਅਧਿਆਪਕਾਂ, ਸਿੰਘਾਪੁਰ, ਫਿਨਲੈਂਡ, ਅਹਿਮਦਾਬਾਦ ਸਿਖਲਾਈ ਹਾਸਲ ਅਧਿਆਪਕਾਂ, ਪ੍ਰਿੰਸੀਪਲਾਂ, ਹੈੱਡਮਾਸਟਰਾਂ, ਬੀਪੀਈਓਜ਼, ਸੈਂਟਰ ਹੈੱਡ ਟੀਚਰਾਂ, ਵੱਖ-ਵੱਖ ਪ੍ਰੋਗਰਾਮਾਂ ਦੇ ਨੋਡਲ ਅਫ਼ਸਰਾਂ ਅਤੇ ਸਕੂਲ ਕੈਂਪਸ ਪ੍ਰਬੰਧਕਾਂ ਤੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਹੋਰ ਸੁਧਾਰ ਜਾਂ ਬਦਲਾਅ ਲਈ, ਚੱਲ ਰਹੇ ਸੁਧਾਰਾਂ ਅਤੇ ਪ੍ਰੋਗਰਾਮਾਂ ਬਾਰੇ ਫੀਡਬੈਕ ਪ੍ਰਾਪਤ ਕਰਨਾ ਹੈ।

Advertisement

ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਉਨ੍ਹਾਂ ਦਾ ਪਰਿਵਾਰ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਸਾਡੇ ਅਧਿਆਪਕ ਸਿੰਘਾਪੁਰ, ਫਿਨਲੈਂਡ ਅਤੇ ਅਹਿਮਦਾਬਾਦ ਵਿੱਚ ਸਿਖਲਾਈ ਪ੍ਰਾਪਤ ਕਰ ਕੇ ਸਿੱਖਿਆ ਢਾਂਚੇ ਨੂੰ ਹੋਰ ਆਧੁਨਿਕ ਬਣਾ ਰਹੇ ਹਨ।

Advertisement
Show comments