ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਸਤੰਬਰ
ਇਥੇ ਚੰਡੀਗੜ੍ਹ ਪੁਲੀਸ ਨੇ ਸੈਕਟਰ-25 ਵਿੱਚ ਬੂਟਿਆਂ ਦੇ ਪਿੰਜਰੇ ਚੋਰੀ ਕਰਨ ਦੇ ਮਾਮਲੇ ਵਿੱਚ ਇੱਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਥਾਣਾ ਸੈਕਟਰ-11 ਦੀ ਪੁਲੀਸ ਨੇ ਨਗਰ ਨਿਗਮ ਦੇ ਐੱਸਡੀਈ ਰੋਹਿਤ ਗਰਗ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਹੈ। ਸ਼ਿਕਾਇਤਕਰਤਾ ਨੇ ਸ਼ਿਕਾਇਤ ਵਿੱੱਚ ਦੱਸਿਆ ਹੈ ਕਿ ਉਕਤ ਨੌਜਵਾਨ ਨੇ ਚੰਡੀਗੜ੍ਹ ਦੇ ਸੈਕਟਰ-25 ਵਿੱਚ ਲੱਗੇ ਬੂਟਿਆਂ ਦੇ ਦੁਆਲੇ ਲੱਗੇ ਪੰਜ ਪਿੰਜਰੇ ਚੋਰੀ ਕੀਤੇ ਹਨ। ਇਸ ਦੌਰਾਨ ਥਾਣਾ ਸੈਕਟਰ-11 ਦੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।