ਫਿਲਮਾਂ ਵਿੱਚ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਨਾਬਾਲਗ ਨਾਲ ਜਬਰ ਜਨਾਹ
ਇਥੇ ਪੁਲੀਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਜੋ ਕੁੜੀਆਂ ਨੂੰ ਫਿਲਮਾਂ, ਨਾਟਕਾਂ ਅਤੇ ਗੀਤਾਂ ਵਿੱਚ ਕੰਮ ਦਿਵਾਉਣ ਦਾ ਝਾਂਸਾ ਕੇ ਆਪਣੀ ਹਵਸ ਦਾ ਸ਼ਿਕਾਰ ਬਣਾਉਂਦਾ ਸੀ। ਇਸ ਸਬੰਧੀ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਇਕ ਨਾਬਾਲਗ ਲੜਕੀ ਦੀ ਮਾਂ...
ਇਥੇ ਪੁਲੀਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਜੋ ਕੁੜੀਆਂ ਨੂੰ ਫਿਲਮਾਂ, ਨਾਟਕਾਂ ਅਤੇ ਗੀਤਾਂ ਵਿੱਚ ਕੰਮ ਦਿਵਾਉਣ ਦਾ ਝਾਂਸਾ ਕੇ ਆਪਣੀ ਹਵਸ ਦਾ ਸ਼ਿਕਾਰ ਬਣਾਉਂਦਾ ਸੀ। ਇਸ ਸਬੰਧੀ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਇਕ ਨਾਬਾਲਗ ਲੜਕੀ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਨੇ ਸੋਸ਼ਲ ਮੀਡੀਆ ’ਤੇ ਇਕ ਵਿਅਕਤੀ ਦੀ ਪੋਸਟ ਦੇਖੀ ਜਿਸ ਨੇ ਆਪਣੇ ਆਪ ਨੂੰ ਕਾਸਟਿੰਗ ਡਾਇਰੈਕਟਰ ਦੱਸਦੇ ਹੋਏ ਫਿਲਮਾਂ, ਨਾਟਕਾਂ ਅਤੇ ਗੀਤਾਂ ਵਿੱਚ ਕੰਮ ਦਿਵਾਉਣ ਦਾ ਦਾਅਵਾ ਕੀਤਾ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਜਦ ਉਨ੍ਹਾਂ ਦੀ ਧੀ ਉਸ ਨੂੰ ਮਿਲੀ ਤਾਂ ਉਹ ਖੁਦ ਨੂੰ ਕਾਸਟਿੰਗ ਡਾਇਰੈਕਟਰ ਦੱਸ ਰਿਹਾ ਸੀ ਜਿਸ ਨੇ ਉਨ੍ਹਾਂ ਧੀ ਨਾਲ ਨਜ਼ਦੀਕੀਆਂ ਵਧਾਉਂਦੇ ਹੋਏ ਉਸ ਨਾਲ ਕਈ ਵਾਰ ਜਬਰ-ਜਨਾਹ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਮੁਲਜ਼ਮ ਵੱਲੋਂ ਪਹਿਲਾਂ ਵੀ ਕਈ ਕੁੜੀਆਂ ਨੂੰ ਅਜਿਹਾ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਆਪਣਾ ਸ਼ਿਕਾਰ ਬਣਾਇਆ ਗਿਆ ਹੈ। ਥਾਣਾ ਮੁਖੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਸ ਦੀ ਪਛਾਣ ਖ਼ੁਸ਼ਹਾਲ ਸਿੰਘ ਵਾਸੀ ਰੋਹਿਣੀ ਦਿੱਲੀ ਦੇ ਰੂਪ ਵਜੋਂ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਕੁਝ ਸਮਾਂ ਮੁੰਬਈ ਵਿੱਚ ਕੰਮ ਕਰਨ ਲਈ ਗਿਆ ਸੀ, ਜਿਥੇ ਉਸ ਨੂੰ ਕਾਸਟਿੰਗ ਡਾਇਰੈਕਟਰ ਬਾਰੇ ਪਤਾ ਲੱਗਿਆ ਅਤੇ ਉਸਨੇ ਜ਼ੀਰਕਪੁਰ ਵਿੱਚ ਆ ਕੇ ਸੋਸ਼ਲ ਮੀਡੀਆ ਤੇ ਆਪਣਾ ਅਕਾਊਂਟ ਬਣਾਇਆ ਅਤੇ ਕੁੜੀਆਂ ਨੂੰ ਫਿਲਮਾਂ, ਨਾਟਕਾਂ ਅਤੇ ਹੋਰਨਾਂ ਵਿੱਚ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਆਪਣੇ ਜਾਲ ਵਿੱਚ ਫਸਾਉਂਦਾ ਸੀ। ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।