ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੁਰਦੁਆਰਾ ਸਿੰਘ ਸ਼ਹੀਦਾਂ ’ਚ ਮੀਰੀ-ਪੀਰੀ ਦਿਵਸ ਮਨਾਇਆ

ਕਰਮਜੀਤ ਸਿੰਘ ਚਿੱਲਾ ਐੱਸਏਐੱਸ ਨਗਰ(ਮੁਹਾਲੀ), 8 ਜੁਲਾਈ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਮੀਰੀ-ਪੀਰੀ ਦਿਵਸ ਮਨਾਇਆ ਗਿਆ। ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਚੱਲਿਆ। ਇਸ ਮੌਕੇ ਬੀਬੀ ਕਿਰਨਦੀਪ ਕੌਰ ਦੇ ਇੰਟਰਨੈਸ਼ਨਲ ਢਾਡੀ ਜਥੇ ਵਾਰਾਂ...
Advertisement

ਕਰਮਜੀਤ ਸਿੰਘ ਚਿੱਲਾ

ਐੱਸਏਐੱਸ ਨਗਰ(ਮੁਹਾਲੀ), 8 ਜੁਲਾਈ

Advertisement

ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਮੀਰੀ-ਪੀਰੀ ਦਿਵਸ ਮਨਾਇਆ ਗਿਆ।

ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਚੱਲਿਆ। ਇਸ ਮੌਕੇ ਬੀਬੀ ਕਿਰਨਦੀਪ ਕੌਰ ਦੇ ਇੰਟਰਨੈਸ਼ਨਲ ਢਾਡੀ ਜਥੇ ਵਾਰਾਂ ਗਾਈਆਂ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਆਨੰਦਪੁਰ ਸਾਹਿਬ ਵਾਲਿਆਂ ਨੇ ਗੁਰੂ ਹਰਿਗੋਬਿੰਦ ਸਾਹਿਬ ਦਾ ਜੀਵਨ ਬ੍ਰਿਤਾਂਤ ਸੁਣਾਇਆ। ਬੀਬੀ ਹਰਜਿੰਦਰ ਕੌਰ ਦੇ ਰਾਗੀ ਜਥੇ ਨੇ ਕੀਰਤਨ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੁਰਜੀਤ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨ ਸੁਣਾਏ। ਭਾਈ ਜੁਝਾਰ ਸਿੰਘ, ਭਾਈ ਵਰਿੰਦਰ ਸਿੰਘ, ਭਾਈ ਹਰਬੀਰ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਸੁਖਵਿੰਦਰ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪੇ ਦੇ ਕੇ ਸਨਮਾਨਿਆ ਗਿਆ। ਸੰਗਤ ਨੇ ਸਰੋਵਰ ਵਿੱਚ ਇਸ਼ਨਾਨ ਕੀਤਾ। ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁਫ਼ਤ ਦਿੱਤੀ ਗਈ।

Advertisement